← ਪਿਛੇ ਪਰਤੋ
ਫਰੀਦਕੋਟ, 13 ਮਾਰਚ 20191 (ਪਰਵਿੰਦਰ ਸਿੰਘ ਕੰਧਾਰੀ): ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਯੂਥ ਅਹਿਮ ਰੋਲ ਨਿਭਾਏਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਜੈਤੋ ਤੋ ਯੂਥ ਕਾਂਗਰਸ ਦੇ ਪ੍ਰਧਾਨ ਮਨਜਿੰਦਰ ਸਿੰਘ ਹੈਪੀ ਰੋਮਾਣਾ ਨੇ ਕੀਤਾ। ਉਨ੍ਹਾਂ ਕਿਹਾ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਹਰ ਵਰਗ ਬਹੁਤ ਦੁੱਖੀ ਸੀ ਜਿਸ ਕਾਰਨ ਦੇਸ਼ ਦੇ ਲੋਕ ਭਾਜਪਾ ਸਰਕਾਰ ਨੂੰ ਚਲਦਾ ਕਰਨ ਲਈ ਕਾਹਲੇ ਸਨ ਤਾਂ ਕਿ ਦੇਸ਼ ਦੀ ਵਾਗਡੋਰ ਕਾਂਗਰਸ ਦੇ ਹੱਥ ਆ ਸਕੇ। ਉਨ੍ਹਾਂ ਕਿਹਾ ਲੋਕ ਸਭਾ ਚੋਣਾਂ ਦਾ ਐਲਾਨ ਹੋ ਗਿਆ ਹੁਣ ਯੂਥ ਕਾਂਗਰਸ ਵਿੱਚ ਬਹੁਤ ਖੁਸ਼ੀ ਦੀ ਲਹਿਰ ਹੈ ਕਿਉਂਕਿ ਯੂਥ ਕਾਂਗਰਸ ਪ੍ਰਧਾਨਮੰਤਰੀ ਰਾਹੁਲ ਗਾਂਧੀ ਨੂੰ ਦੇਖਣਾ ਚਾਹੁੰਦੀ ਹੈ। ਮਨਜਿੰਦਰ ਸਿੰਘ ਹੈਪੀ ਰੋਮਾਣਾ ਨੇ ਕਿਹਾ ਫਰੀਦਕੋਟ ਲੋਕ ਸਭਾ ਸੀਟ ਤੋ ਜੋ ਵੀ ਕਾਂਗਰਸੀ ਉਮੀਦਵਾਰ ਹੋਵੇਗਾ ਉਸ ਨੂੰ ਜਿਤਾਉਣ ਵਿੱਚ ਯੂਥ ਅਹਿਮ ਰੋਲ ਨਿਭਾਏਗਾ। ਉਨ੍ਹਾਂ ਅੱਗੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਆਪਣੇ 2 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੀ ਭਲਾਈ ਅਤੇ ਪੰਜਾਬ ਵਾਸੀਆਂ ਦੇ ਹਿੱਤਾਂ ਲਈ ਕੀਤੇ ਕੰਮਾਂ ਨੂੰ ਦੇਖਦਿਆਂ ਪੰਜਾਬ ਦੇ ਲੋਕ ਲੋਕਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਪੰਜਾਬ ਵਿੱਚੋਂ 13 ਦੀਆਂ 13 ਸੀਟਾਂ ਤੋ ਵੱਡੀ ਲੀਡ ਨਾਲ ਜਿਤਾਉਣਗੇ।
Total Responses : 193