← ਪਿਛੇ ਪਰਤੋ
ਐਸ.ਏ.ਐਸ. ਨਗਰ, 13 ਮਾਰਚ 2019: ਜ਼ਿਲ•ਾ ਪੁਲੀਸ ਮੁਖੀ ਸ. ਹਰਚਰਨ ਸਿੰਘ ਭੁੱਲਰ ਨੇ ਜ਼ਿਲ•ੇ ਦੇ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖਤ ਚੇਤਾਵਨੀ ਦਿੱਤੀ ਹੈ ਕਿ ਜੇ ਕਿਸੇ ਕਰਮਚਾਰੀ ਵਿਰੁੱਧ ਰਿਸ਼ਵਤ ਸਬੰਧੀ ਕੋਈ ਸ਼ਿਕਾਇਤ ਧਿਆਨ ਵਿੱਚ ਆਈ ਤਾਂ ਕਸੂਰਵਾਰ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਮੁਲਾਜ਼ਮ ਹਰੇਕ ਮਾਮਲੇ ਵਿੱਚ ਨਿਰੋਲ ਮੈਰਿਟ ਅਤੇ ਤੱਥਾਂ ਉਤੇ ਆਧਾਰਤ ਕਾਰਵਾਈ ਕਰਨ। ਕਿਸੇ ਪ੍ਰਕਾਰ ਦੀ ਪੱਖਪਾਤੀ ਜਾਂ ਕਾਨੂੰਨ ਦੇ ਉਲਟ ਕਾਰਵਾਈ ਕਰਨ ਦੀ ਸੂਰਤ ਵਿੱਚ ਸਬੰਧਤ ਕਸੂਰਵਾਰ ਕਰਮਚਾਰੀ ਵਿਰੁੱਧ ਸਖ਼ਤ ਐਕਸ਼ਨ ਲਿਆ ਜਾਵੇਗਾ। ਇਸ ਦੌਰਾਨ ਸ. ਭੁੱਲਰ ਨੇ ਦੱਸਿਆ ਕਿ ਫ਼ੇਜ਼ ਇਕ ਥਾਣੇ ਦੇ ਐਸ.ਐਚ.ਓ. ਇੰਸਪੈਕਟਰ ਜਸਵੀਰ ਸਿੰਘ ਅਤੇ ਉਸ ਦੇ ਰੀਡਰ ਹੌਲਦਾਰ ਰਾਜ ਕੁਮਾਰ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਇਨ•ਾਂ ਦੋਵਾਂ ਕਰਮਚਾਰੀਆਂ ਨੂੰ ਤੁਰੰਤ ਮੁਅੱਤਲ ਕਰਕੇ ਇਨ•ਾਂ ਵਿਰੁੱਧ ਵਿਭਾਗੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਜ਼ਿਲ•ਾ ਪੁਲੀਸ ਮੁਖੀ ਨੇ ਆਮ ਪਬਲਿਕ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਕੋਈ ਪੁਲਿਸ ਮੁਲਾਜ਼ਮ ਉਨ•ਾਂ ਦੇ ਕੰਮ ਬਦਲੇ ਕਿਸੇ ਵੀ ਤਰ•ਾਂ ਤੰਗ ਪ੍ਰੇਸ਼ਾਨ ਕਰਦਾ ਹੈ ਤਾਂ ਉਸ ਸਬੰਧੀ ਕਿਸੇ ਵੀ ਸਮੇਂ ਮੋਬਾਇਲ ਫੋਨ ਨੰਬਰ 8558866777 ਅਤੇ ਲੈਂਡ ਲਾਈਨ ਨੰਬਰ 172-2219211-12 ਉਤੇ ਸੂਚਿਤ ਕੀਤਾ ਜਾਵੇ ਤਾਂ ਜੋ ਸਬੰਧਤ ਕਰਮਚਾਰੀ ਵਿਰੁੱਧ ਤੁਰੰਤ ਕਾਰਵਾਈ ਕਰਦੇ ਹੋਏ ਸ਼ਿਕਾਇਤਕਰਤਾ ਨੂੰ ਇਨਸਾਫ਼ ਦਿੱਤਾ ਜਾ ਸਕੇ।
Total Responses : 930