← ਪਿਛੇ ਪਰਤੋ
ਦੇਵਾ ਨੰਦ ਸ਼ਰਮਾ / ਪਰਵਿੰਦਰ ਸਿੰਘ ਕੰਧਾਰੀ ਫਰੀਦਕੋਟ, 19 ਮਾਰਚ 2019 - ਸਾਬਕਾ ਅਕਾਲੀ ਵਿਧਾਇਕ ਮਨਤਾਰ ਬਰਾੜ ਦੀ ਅਗਾਊਂ ਜ਼ਮਾਨਤ 'ਤੇ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਬਰਾੜ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਸੈਸ਼ਨ ਕੋਰਟ 'ਚ ਤਕਰੀਬਨ ਦੋ ਘੰਟੇ ਬਹਿਸ ਹੋਈ ਤੇ ਜਿਸ ਤੋਂ ਬਾਅਦ ਅਦਾਲਤ ਨੇ ਕੱਲ੍ਹ 20 ਮਾਰਚ ਤੱਕ ਲਈ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਕੋਟਕਪੂਰਾ ਗੋਲੀਕਾਂਡ 'ਚ ਨਾਮਜ਼ਦ ਕੀਤੇ ਜਾਣ ਉਪਰੰਤ ਫਰੀਦਕੋਟ ਸੈਸ਼ਨ ਕੋਰਟ 'ਚ ਮਨਤਾਰ ਬਰਾੜ ਵੱਲੋਂ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ।
Total Responses : 267