ਮੁਕਤ ਚੋਂਕ ਰਾਜਪੁਰਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਅਤੇ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਪਹੁੰਚਣ ਤੇ ਭਰਵਾਂ ਸਵਾਗਤ ਕਰਦੇ ਹੋਏ ਪਾਰਟੀ ਵਰਕਰ !
ਰਾਜਪੁਰਾ, 18 ਮਾਰਚ (ਦੀਦਾਰ ਗੁਰਨਾ ) ਅੱਜ ਇਥੋ ਦੇ ਮੁਕਤ ਚੋਂਕ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਭਰਵਾਂ ਸਵਾਗਤ ਕਰਨ ਲਈ ਹਜਾਰਾਂ ਵਰਕਰ ਪਹੁੰਚੇ। ਜਿਸ ਵਿਚ ਵੱਖ ਵੱਖ ਕਾਂਗਰਸੀਆਂ ਆਗੂਆਂ ਵੱਲੋਂ ਗੁਲਦਸਤੇ ਕੈਪਟਨ ਸਾਬ੍ਹ ਨੂੰ ਦਿੱਤੇ ਗਏ ! ਜਾਣਕਾਰੀ ਅਨੁਸਾਰ ਅਚਾਨਕ ਕੈਪਟਨ ਅਮਰਿੰਦਰ ਸਿੰਘ ਦਾ ਰਾਜਪੁਰਾ ਮੁਕਤ ਚੋਂਕ ਵਿੱਚ ਪਹੁੰਚਣ ਦਾ ਪਾਰਟੀ ਵਰਕਰਾਂ ਨੂੰ ਪਤਾ ਚੱਲਿਆ ਤਾਂ ਖੁਸ਼ੀ ਵਿੱਚ ਪਾਰਟੀ ਵਰਕਰਾਂ ਅਤੇ ਨੋਜਵਾਨਾਂ ਦਾ ਹੜ ਹੀ ਆ ਗਿਆ। ਜਿਸ ਵਿਚ ਰਾਜਪੁਰਾ ਸ਼ਹਿਰ ਦੇ ਵੱਖ ਵੱਖ ਜਥੇਬੰਦੀਆਂ ਦੇ ਆਗੂ ਨਗਰ ਕੋਂਸਲ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ, ਲੋਕ ਭਲਾਈ ਪਾਰਟੀ ਦੇ ਪ੍ਰਧਾਨ ਜਗਦੀਸ਼ ਜੱਗਾ, ਸ਼ਕਤੀ ਪ੍ਰੋਜੈਕਟ ਪੰਜਾਬ ਦੇ ਪ੍ਰਧਾਨ ਨਿਰਭੈ ਮਿਲਟੀ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਲਾਡਾ, ਨਗਰ ਕੋਂਸਲ ਦੇ ਮੀਤ ਪ੍ਰਧਾਨ ਅਮਨਦੀਪ ਸਿੰਘ ਨਾਗੀ, ਲਾਇੰਸ ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸੰਧੂ, ਯੋਗੇਸ਼ ਗੋਲਡੀ ਸਮੇਤ ਸੇਂਕੜੇ ਵਰਕਰਾਂ ਵੱਲੋਂ ਕੈਪਟਨ ਅਮਰਿੰਦਰ , ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਹਲਕਾ ਘਨੋਰ ਵਿਧਾਇਕ ਮਦਨ ਲਾਲ ਜਲਾਲਪੁਰ ਦਾ ਆਗੂਆਂ ਵਲੋਂ ਗੁਲਦਸਤੇ ਲੈ ਕੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਕਾਂਗਰਸ ਪਾਰਟੀ ਅਤੇ ਕੈਪਟਨ ਅਮਰਿੰਦਰ ਸਿੰਘ ਜਿੰਦਾਬਾਦ ਦੇ ਨਾਅਰੇ ਲਾਏ ਗਏ। ਇਸ ਦੇ ਹੀ ਨਾਲ ਰਾਜਪੁਰਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਅਤੇ ਘਨੋਰ ਵਿਧਾਇਕ ਮਦਨਲਾਲ ਜਲਾਲਪੁਰ ਨੇ ਵਰਕਰਾਂ ਦਾ ਇੰਨੀ ਵੱਡੀ ਗਿਣਤੀ ਵਿੱਚ ਪਹੁੰਚਣ ਤੇ ਧੰਨਵਾਦ ਕੀਤਾ ਗਿਆ।