ਜਗਦੀਸ਼ ਥਿੰਦ
ਫਾਜ਼ਿਲਕਾ 20 ਮਾਰਚ
ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ ਦਵਿੰਦਰ ਭੁੱਕਲ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿਖੇ ਹਰ ਬੁੱਧਵਾਰ ਮਮਤਾ ਦਿਵਸ ਨੂੰ ਮਨਾਇਆ ਜਾਂਦਾ ਹੈ। ਇਸ ਵਾਰ ਜ਼ਿਲ੍ਹੇ ਦੇ ਬਲਾਕ ਸੀਤੋ ਗੁਨੋ ਦੇ ਪਿੰਡ ਕੁੰਡਲ ਅਤੇ ਗੋਬਿੰਦਗੜ੍ਹ ਵਿਖੇ ਮਮਤਾ ਦਿਵਸ ਮੌਕੇ ਟੀਕਾਕਰਨ ਕੈਪ ਲਾਇਆ ਗਿਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਸ ਮੀਡੀਆ ਅਫਸਰ ਅਨਿਲ ਧਾਮੂ ਨੇ ਦੱਸਿਆ ਕਿ ਜੱਚਾ-ਬੱਚਾ ਨੂੰ ਮਾਰੂ ਬੀਮਾਰੀਆਂ ਤੋਂਂ ਬਚਾਉਣ ਲਈ ਟੀਕਾਕਰਨ ਸੈਸ਼ਨ ਉਨ੍ਹਾਂ ਥਾਵਾਂ 'ਤੇ ਵੀ ਲਗਾਇਆ ਜਾਂਦਾ ਹੈ ਜਿਥੇ ਸਬ-ਸੈਂਟਰ ਨਹੀਂ ਹਨ, ਜਿਵਂੇ ਭੱਠਿਆਂ, ਢਾਣੀਆ ਅਤੇ ਹੋਰ ਦੂਰ-ਦੁਰਾਡੇ ਦੀਆਂ ਥਾਵਾਂ ਆਦਿ। ਉਨ੍ਹਾਂ ਦੱਸਿਆ ਕਿ ਮਮਤਾ ਦਿਵਸ ਤਹਿਤ ਕੀਤੇ ਜਾਂਦੇ ਟੀਕਾਕਰਨ ਨਾਲ ਹੀ ਗਰਭਵਤੀ ਔਰਤਾਂ ਦੀ ਮੁੱਢਲੀ ਜਾਂਚ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਜਣੇਪਾ ਸਰਕਾਰੀ ਹਸਪਤਾਲ ਵਿਖੇ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਲੋੜੀਦੀਆਂ ਸਾਰੀਆਂ ਸਹੂਲਤਾਂ ਮਹੁੱਈਆ ਕਰਵਾਈਆਂ ਜਾਂਦੀਆਂ ਹਨ।
ਇਸ ਮੌਕੇ ਬੀ.ਈ.ਈ ਸ਼੍ਰੀ ਸੁਨੀਲ ਕੁਮਾਰ, ਏ.ਐਨ.ਐਮ ਮੈਡਮ ਕਰਮਜੀਤ ਅਤੇ ਸਮੂਹ ਆਸ਼ਾ ਵਰਕਰ ਤੇ ਆਂਗੜਵਾੜੀ ਵਰਕਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।