← ਪਿਛੇ ਪਰਤੋ
ਐੱਸ.ਏ.ਐੱਸ. ਨਗਰ 20 ਮਾਰਚ,2019: ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ| ਇਸ ਲੜੀ ਤਹਿਤ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਨੇ ਜਿਲ੍ਹਾ ਪਟਿਆਲਾ, ਮੋਗਾ ਤੇ ਮਾਨਸਾ ਦੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਨਾਲ ਬਲਾਕਾਂ ਦੀ ਪ੍ਰਗਤੀ ਅਤੇ ਆਉਣ ਵਾਲੇ ਸੈਸ਼ਨ ਨੂੰ ਵਧੀਆ ਢੰਗ ਨਾਲ ਚਲਾਉਣ ਲਈ ਯੋਜਨਾਬੰਦੀ ਕਰਨ ਬਾਰੇ ਦਿਸ਼ਾ-ਨਿਰਦੇਸ਼ ਦਿੱਤੇ| ਇਸ ਮੀਟਿੰਗ ਦੌਰਾਨ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਸਬੰਧੀ ਚਲ ਰਹੀ ਜਾਂਚ ਸਬੰਧੀ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਨੇ ਜਾਣਕਾਰੀ ਦਿੱਤੀ| ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਵਿਦਿਆਰਥੀਆਂ ਦੇ ਦਾਖ਼ਲੇ ਨੂੰ ਵਧਾਉਣ ਤੇ ਸਕੂਲਾਂ ਦੇ ਸੁੰਦਰੀਕਰਨ ਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਕਰਨ ਲਈ ਬੀਪੀਈਓਜ਼ ਨੂੰ ਹਦਾਇਤਾਂ ਦਿੱਤੀਆਂ| ਸਮਾਰਟ ਸਕੂਲਾਂ ਦੀ ਪ੍ਰਗਤੀ ਬਾਰੇ ਸਮੂਹ ਬੀਪੀਈਓਜ਼ ਨੇ ਸਕੂਲਾਂ ਦੇ ਅਧਿਆਪਕਾਂ ਤੇ ਦਾਨੀ ਸੱਜਣਾਂ ਨਾਲ ਨਿਰੰਤਰ ਮੀਟਿੰਗਾਂ ਕਰਨ ਅਤੇ ਸਕੂਲਾਂ ਦੀ ਰਿਪੋਰਟ ਤਿਆਰ ਕਰਨ ਲਈ ਕਿਹਾ| ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਨੇ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਸਿੱਖਿਆ ਦੇ ਗੁਣਾਤਮਕ ਸੁਧਾਰ ਲਈ ਮੀਟਿੰਗ ਵਿੱਚ ਮੌਜੂਦ ਵਧੀਆ ਕੰਮ ਕਰਨ ਵਾਲੇ ਜਿਲ੍ਹਾ ਸਿੱਖਿਆ ਅਫਸਰਾਂ (ਐਲੀਮੈਂਟਰੀ ਸਿੱਖਿਆ) ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਨੂੰ ਉਤਸ਼ਾਹਿਤ ਵੀ ਕੀਤਾ|
Total Responses : 930