← ਪਿਛੇ ਪਰਤੋ
ਐੱਸ.ਏ.ਐੱਸ. ਨਗਰ 20 ਮਾਰਚ ,2019: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲੰਮਾ ਸਮਾਂ ਸੇਵਾ ਨਿਭਾਉਣ ਉਪਰੰਤ ਮਾਰਚ ਮਹੀਨੇ ਸੇਵਾ ਮੁਕਤ ਹੋਣ ਜਾ ਰਹੇ ਪ੍ਰਿੰਸੀਪਲਾਂ, ਮੁੱਖ ਅਧਿਆਪਕਾਂ ਤੇ ਅਧਿਆਪਕਾਂ ਨਾਲ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਇੱਕ ਮੀਟਿੰਗ ਕੀਤੀ ਜਿਸ ਵਿੱਚ ਇਹਨਾਂ ਅਧਿਆਪਕਾਂ ਦੇ ਸਕੂਲਾਂ ਵਿੱਚ ਵਧੀਆ ਕੰਮ ਕਰਨ ਲਈ ਉਹਨਾਂ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਜਾਣਕਾਰੀ ਲਈ| ਅਧਿਆਪਕਾਂ ਨੇ ਆਪਣੇ-ਆਪਣੇ ਤਜ਼ਰਬੇ ਸਕੱਤਰ ਸਕੂਲ ਸਿੱਖਿਆ ਨਾਲ ਸਾਂਝੇ ਕੀਤੇ| ਇਸ ਮੌਕੇ ਸਕੱਤਰ ਸਕੂਲ ਸਿੱਖਿਆ ਨੇ ਸੇਵਾ ਮੁਕਤ ਹੋਣ ਜਾ ਰਹੇ ਪ੍ਰਿੰਸੀਪਲਾਂ, ਮੁੱਖ ਅਧਿਆਪਕਾਂ ਤੇ ਵੱਖ-ਵੱਖ ਕਾਡਰ ਦੇ 30 ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਨੇ ਸਰਕਾਰੀ ਸਕੂਲਾਂ ਲਈ ਬਹੁਤ ਹੀ ਜਿਆਦਾ ਕੀਮਤੀ ਸਮਾਂ ਦਿੱਤਾ ਹੈ| ਵਿਭਾਗ ਉਹਨਾਂ ਦੇ ਕਾਰਜਾਂ ਦੀ ਸਰਾਹਨਾ ਕਰਦਾ ਹੈ| ਉਹਨਾਂ ਸਾਰੇ ਸੇਵਾ ਮੁਕਤ ਹੋਣ ਜਾ ਰਹੇ ਅਧਿਆਪਕਾਂ ਦੀ ਚੰਗੀ ਸਿਹਤ ਤੇ ਲੰਮੀ ਉਮਰ ਦੀ ਕਾਮਨਾ ਕੀਤੀ| ਇਸ ਮੌਕੇ ਸਕੂਲ ਮੁਖੀਆਂ ਤੇ ਅਧਿਆਪਕਾਂ ਨੇ ਸਿੱਖਿਆ ਵਿਭਾਗ ਵੱਲੋਂ ਪਿਛਲੇ ਕੁਝ ਮਹੀਨਿਆਂ ਤੋਂ ਸੇਵਾ ਮੁਕਤ ਹੋ ਰਹੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਦੇ ਮੁੱਖ ਦਫਤਰ ਵਿਖੇ ਬੁਲਾ ਕੇ ਉਹਨਾਂ ਦੀ ਗੱਲ ਸੁਣਨ ਦੀ ਪਿਰਤ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹਨਾਂ ਨੂੰ ਆਪਣੀ ਕੀਤੀ ਕਿਰਤ ਦਾ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਨਾਲ ਹੀ ਪੂਰਾ ਫ਼ਲ ਮਿਲ ਗਿਆ ਹੈ| ਉਹਨਾਂ ਖ਼ੁਸ਼ੀ ਨਾਲ ਅੱਖਾਂ ਭਰਦਿਆਂ ਕਿਹਾ ਕਿ ਉਹਨਾਂ ਦੇ ਬੱਚਿਆਂ ਨੇ ਵੀ ਇਸ ਗੱਲ ਦਾ ਮਾਣ ਮਹਿਸੂਸ ਕੀਤਾ ਹੈ|
Total Responses : 188