ਕਪੂਰਥਲਾ, 20 ਮਾਰਚ,2019: ਦਿਵਿਆਂਗ ਸਾਡੇ ਸਮਾਜ ਦਾ ਅਹਿਮ ਅੰਗ ਹਨ ਅਤੇ ਇਨਾਂ ਲੋਕ ਸਭਾ ਚੋਣਾਂ ਵਿਚ ਇਨਾਂ ਦੀ 100 ਫੀਸਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਇਹ ਪ੍ਰਗਟਾਵਾ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਇੰਜ. ਡੀ. ਪੀ. ਐਸ ਖਰਬੰਦਾ ਨੇ ਅੱਜ ਸਥਾਨਕ ਵਿਰਸਾ ਵਿਹਾਰ ਵਿਖੇ ਪੀ. ਡਬਲਿਊ. ਡੀ (ਪਰਸਨ ਵਿਦ ਡਿਸਅਬਿਲਿਟੀ) ਵੋਟਰਾਂ ਲਈ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਜਲੰਧਰ ਅਤੇ ਜ਼ਿਲਾ ਪ੍ਰਸ਼ਾਸਨ ਕਪੂਰਥਲਾ ਵੱਲੋਂ ਸਾਂਝੇ ਤੌਰ 'ਤੇ ਕਰਵਾਏ ਜ਼ਿਲਾ ਪੱਧਰੀ ਵੋਟਰ ਜਾਗਰੂਕਤਾ ਸਮਾਗਮ ਦੌਰਾਨ ਕੀਤਾ। ਇਸ ਸਮਾਗਮ ਵਿਚ ਜ਼ਿਲੇ ਭਰ ਵਿੱਚੋਂ ਦਿਵਿਆਂਗ ਵੋਟਰਾਂ ਨੇ ਭਾਰੀ ਗਿਣਤੀ ਵਿਚ ਹਿੱਸਾ ਲਿਆ।
ਜ਼ਿਲਾ ਚੋਣ ਅਫ਼ਸਰ ਇੰਜ. ਖਰਬੰਦਾ ਨੇ ਕਿਹਾ ਕਿ ਜ਼ਿਲੇ ਵਿਚ 2197 ਪੀ. ਡਬਲਿਊ. ਡੀ ਵੋਟਰਾਂ ਦੀ ਪਹਿਚਾਣ ਕੀਤੀ ਗਈ ਹੈ ਅਤੇ ਜ਼ਿਲਾ ਪ੍ਰਸ਼ਾਸਨ ਦੀ ਇਹ ਕੋਸ਼ਿਸ਼ ਹੋਵੇਗੀ ਕਿ ਇਹ ਸਾਰੇ ਵੋਟਰ 19 ਮਈ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ। ਉਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਨਾਂ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ ਵਿਚ ਵਿਸ਼ੇਸ਼ ਇੰਤਜਾਮ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨਾਂ ਨੂੰ ਘਰ ਤੋਂ ਪੋਲਿੰਗ ਬੂਥ ਤੱਕ ਲਿਜਾਣ ਦੇ ਪ੍ਰਬੰਧ ਵੀ ਕੀਤੇ ਗਏ ਹਨ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਦਿਵਿਆਂਗ ਜਨ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ।
ਇਸ ਮੌਕੇ 'ਸਵੀਪ' ਦੇ ਨੋਡਲ ਅਫ਼ਸਰ ਸਹਾਇਕ ਕਮਿਸ਼ਨਰ (ਜ) ਡਾ. ਸ਼ਿਖਾ ਭਗਤ ਨੇ ਕਿਹਾ ਕਿ ਜ਼ਿਲੇ ਵਿਚ ਵੋਟਰ ਜਾਗਰੂਕਤਾ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ, ਜਿਨਾਂ ਵਿਚ ਨੁੱਕੜ ਨਾਟਕ, ਦੀਪ ਉਤਸਵ, ਜਾਗੋ, ਅਹਿਮ ਥਾਵਾਂ 'ਤੇ ਹੋਰਡਿੰਗਜ਼ ਲਗਾਉਣੇ, ਪਭਾਤ ਫੇਰੀਆਂ, ਕੁਇਜ਼ ਮੁਕਾਬਲੇ, ਮਾਨਵ ਕੜੀ, ਸੈਮੀਨਾਰ ਅਤੇ ਰੈਲੀਆਂ ਆਦਿ ਕੱਢਣਾ ਸ਼ਾਮਿਲ ਹਨ।
ਵਿਭਾਗ ਦੇ ਨੋਡਲ ਅਧਿਕਾਰੀ ਸ੍ਰੀ ਕਵੀਸ਼ ਦੱਤ ਨੇ ਇਸ ਮੌਕੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ 'ਸਵੀਪ' ਸਬੰਧੀ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ, ਜਿਨਾਂ ਦਾ ਉਦੇਸ਼ ਨੌਜਵਾਨਾਂ ਵਿਚ ਜਾਗਰੂਕਤਾ ਲਿਆਉਣਾ ਹੈ, ਤਾਂ ਜੋ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਉਹ ਵੱਧ-ਚੜ ਕੇ ਹਿੱਸਾ ਲੈ ਸਕਣ। ਵਿਭਾਗ ਦੇ ਹੀ ਅਧਿਕਾਰੀ ਸ. ਗੁਰਕਮਲ ਸਿੰਘ ਨੇ ਕਿਹਾ ਕਿ ਵੋਟ ਬਾਰੇ ਕਿਸੇ ਵੀ ਤਰਾਂ ਦੀ ਜਾਣਕਾਰੀ ਲਈ ਚੋਣ ਕਮਿਸ਼ਨ ਵੱਲੋਂ ਜਾਰੀ ਟੋਲ ਫ੍ਰੀ ਨੰਬਰ 1950 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਗੀਤ ਤੇ ਨਾਟਕ ਡਵੀਜ਼ਨ ਵੱਲੋਂ 'ਜਾਗੋ ਵੋਟਰ ਜਾਗੋ' ਨਾਟਕ ਅਤੇ ਸਿੱਖਿਆ ਵਿਭਾਗ ਵੱਲੋਂ ਤਿਆਰ ਕੀਤੇ ਨਾਟਕ 'ਵਾਇਸ ਆਫ ਸੋਲ' ਰਾਹੀਂ ਵੋਟ ਦੇ ਹੱਕ ਪ੍ਰਤੀ ਬਾਖੂਬੀ ਜਾਗਰੁਕ ਕੀਤਾ ਗਿਆ।
ਇਸ ਮੌਕੇ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਗੁਲਬਰਗ ਲਾਲ, ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅੰਮ੍ਰਿਤਾ ਸਿੰਘ, ਸਵੀਪ ਕੋਆਰਡੀਨੇਟਰ ਸ. ਪਰਮਜੀਤ ਸਿੰਘ, ਸ੍ਰੀ ਗੋਪਾਲ ਕ੍ਰਿਸ਼ਨ, ਸ. ਮੰਗਲ ਸਿੰਘ ਭੰਡਾਲ, ਪ੍ਰੋ. ਸਰਬਜੀਤ ਸਿੰਘ ਧੀਰ, ਸ੍ਰੀਮਤੀ ਸੁਨੀਤਾ ਸਿੰਘ, ਸੀ. ਡੀ. ਪੀ. ਓ ਸ੍ਰੀਮਤੀ ਸਨੇਹ ਲਤਾ, ਸ੍ਰੀਮਤੀ ਸੁਸ਼ੀਲ ਲਤਾ ਅਤੇ ਸ੍ਰੀਮਤੀ ਨਤਾਸ਼ਾ ਸਾਗਰ, ਸ੍ਰੀ ਗੁਰਮੁਖ ਸਿੰਘ ਢੋਡ, ਸ. ਦਵਿੰਦਰ ਪਾਲ ਸਿੰਘ ਆਹੂਜਾ, ਸ੍ਰੀ ਕਰਨ ਦੇਵ ਜਗੋਤਾ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਰ ਸਨ।
ਕੈਪਸ਼ਨਾਂ :
-ਸਮਾਗਮ ਦੌਰਾਨ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਨੂੰ ਸਨਮਾਨਿਤ ਕਰਦੇ ਹੋਏ ਸਹਾਇਕ ਕਮਿਸ਼ਨਰ (ਜ) ਡਾ. ਸ਼ਿਖਾ ਭਗਤ, ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਅਧਿਕਾਰੀ ਸ੍ਰੀ ਕਵੀਸ਼ ਦੱਤ ਤੇ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਗੁਲਬਰਗ ਲਾਲ।