ਮੀਟਿੰਗ ਦੌਰਾਨ ਦਰਬਾਰਾ ਸਿੰਘ ਗੁਰੂ ਅਕਾਲੀ ਵਰਕਰਾਂ ਨਾਲ।
ਖਮਾਣੋਂ, 20 ਮਾਰਚ (ਦੀਦਾਰ ਗੁਰਨਾ )-ਸ਼੍ਰੋਮਣੀ ਅਕਾਲੀ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਵੱਖ-ਵੱਖ ਅਕਾਲੀ ਆਗੂਆਂ ਦੇ ਗ੍ਰਹਿ ਵਿਚ ਜਾ ਕੇ ਮੀਟਿੰਗਾਂ ਕੀਤੀਆਂ ਅਤੇ ਦੱਸਿਆ ਕਿ ਪਾਰਟੀ ਦੇ ਹੁਕਮਾਂ ਅਨੁਸਾਰ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸ਼ਹਿਰ ਦੇ ਅਕਾਲੀ ਆਗੂਆਂ ਦੇ ਗ੍ਰਹਿ ਵਿਖੇ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਪਾਰਟੀ ਵਰਕਰਾਂ ਤੋਂ ਸੁਝਾਅ ਲਏ ਜਾ ਰਹੇ ਹਨ। ਇਸੇ ਤਹਿਤ ਅੱਜ ਅਕਾਲੀ ਆਗੂ ਰਾਜੀਵ ਆਹੂਜਾ ਪ੍ਰਧਾਨ ਸ਼ਹਿਰੀ, ਕੁਲਦੀਪ ਮਦਾਨ, ਡਾ. ਜਗਦੀਪ ਸਿੰਘ ਰਾਣਾ ਜ਼ਿਲ੍ਹਾ ਸਲਾਹਕਾਰ, ਅਜੈਬ ਸਿੰਘ ਅਤੇ ਰਮਨ ਵਰਮਾ ਪ੍ਰਧਾਨ ਬੀ.ਸੀ. ਵਿੰਗ ਦੇ ਗ੍ਰਹਿ ਵਿਖੇ ਜਾ ਕੇ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ। ਜਿਸ ਦੌਰਾਨ ਸ. ਗੁਰੂ ਨੇ ਕਿਹਾ ਕਿ ਪਾਰਟੀ ਦੀ ਜਿੱਤ ਹੀ ਸਾਡੀ ਜਿੱਤ ਹੈ ਅਤੇ ਸਾਰੇ ਆਗੂਆਂ ਅਤੇ ਵਰਕਰਾਂ ਦੀ ਮਿਹਨਤ ਸਦਕਾ ਹੀ ਅਕਾਲੀ-ਭਾਜਪਾ ਗੱਠਜੋੜ ਦੀ ਭਾਰੀ ਬਹੁਮਤ ਨਾਲ ਜਿੱਤ ਹੋਵੇਗੀ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਇਨ੍ਹਾਂ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕਰਕੇ ਮੁੜ ਦੇਸ਼ ਵਿਚ ਆਪਣੀ ਸਰਕਾਰ ਬਣਾਏਗਾ ਅਤੇ ਇਨ੍ਹਾਂ ਚੋਣਾਂ ਲਈ ਅਕਾਲੀ ਵਰਕਰ ਪੂਰੀ ਚੜ੍ਹਦੀ ਕਲਾ ਵਿਚ ਹਨ। ਇਸ ਮੌਕੇ ਡਾ. ਜਗਦੀਪ ਸਿੰਘ ਰਾਣਾ, ਰਾਜੀਵ ਆਹੂਜਾ ਸ਼ਹਿਰੀ ਪ੍ਰਧਾਨ ਖਮਾਣੋਂ, ਪ੍ਰਲਾਦ ਸਿੰਘ ਮਾਜਰੀ, ਗੁਰਮੀਤ ਸਿੰਘ ਨਾਨੋਵਾਲ, ਪਰਮਜੀਤ ਸਿੰਘ ਕੰਗ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ ਮਨੀ, ਲਾਲੀ ਖਮਾਣੋਂ, ਸੁਰਜੀਤ ਸਿੰਘ ਖਮਾਣੋਂ, ਮਹੇਸ਼ ਸ਼ਰਮਾ, ਰਾਜੂ ਲਖਣਪੁਰੀ, ਜੱਸੀ ਖਮਾਣੋਂ, ਦਿਲ ਖਮਾਣੋਂ, ਰਮਨਦੀਪ ਸਿੰਘ ਤੋਂ ਇਲਾਵਾ ਹੋਰ ਵਰਕਰ ਹਾਜ਼ਰ ਸਨ।