ਹੁਸ਼ਿਆਰਪੁਰ, 21 ਮਾਰਚ 2019: ਚੱਬੇਵਾਲ ਅਧੀਨ ਪੈਂਦੇ ਪਿੰਡ ਪੱਟੀ ਵਿਖੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਵਿਸ਼ੇਸ਼ ਫੁੱਟਬਾਲ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ ਹੈ, ਜਿਸ ਵਿੱਚ ਇਲਾਕੇ ਦੀਆਂ 16 ਟੀਮਾਂ ਨੇ ਭਾਗ ਲਿਆ ਹੈ। ਨੌਜਵਾਨ ਸਭਾ ਦੇ ਪ੍ਰਧਾਨ ਰਛਪਾਲ ਸਿੰਘ ਝੂਟੀ ਨੇ ਦੱਸਿਆ ਕਿ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾ ਵੱਲ ਉਤਸ਼ਾਹਿਤ ਕਰਨ ਲਈ ਇਹ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਟੂਰਨਾਮੈਂਟ ਪਿੰਡ ਵਾਸੀਆਂ, ਗਰਾਮ ਪੰਚਾਇਤ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸੂਰੂ ਕਰਵਾਇਆ ਗਿਆ ਹੈ। ਇਸ ਮੌਕੇ 'ਤੇ ਕੋਚ ਰਾਜੀਵ ਸ਼ਰਮਾ, ਚੰਨਪ੍ਰੀਤ ਸਹੋਤਾ, ਸ਼੍ਰੀ ਮਨਜੀਤ ਸਿੰਘ, ਸ਼੍ਰੀ ਰਾਜੀਵ ਕੁਮਾਰ ਰਾਏ, ਸ਼੍ਰੀ ਜਸਵਿੰਦਰ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।