ਦੇਵਾ ਨੰਦ ਸ਼ਰਮਾ
ਫਰੀਦਕੋਟ 22 ਮਾਰਚ 2019 - ਡਿਪਟੀ ਕਮਿਸ਼ਨਰ ਸ: ਗੁਰਲਵਲੀਨ ਸਿੰਘ ਸਿੱਧੂ ਆਈ ਏ ਐਸ ਵੱਲੋਂ ਸ਼ਹਿਰ ਦੇ ਚੌਂਕਾਂ ਦੀ ਅਤੇ ਵੱਖ-ਵੱਖ ਇਲਾਕਿਆਂ ਵਿਚ ਸਫ਼ਾਈ ਸੁਧਾਰ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਉਨ•ਾਂ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸ਼ਹਿਰ ਦੇ ਸਾਦਿਕ ਚੌਂਕ, ਜੁਬਲੀ ਚੌਂਕ ਆਦਿ ਦਾ ਦੌਰਾ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਸਫ਼ਾਈ, ਸੀਵਰੇਜ ਦੀ ਸਫ਼ਾਈ, ਬਿਜਲੀ ਦੀ ਨਿਰਵਿਘਣ ਸਪਲਾਈ ਅਤੇ ਸਫ਼ਾਈ ਦੇ ਕੰਮਾਂ ਵਿਚ ਪ੍ਰਗਤੀ ਲਿਆਉਣ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਵੱਲੋਂ ਕਾਰਜ ਸਾਧਕ ਅਫਸਰ ਨੂੰ ਹਦਾਇਤ ਕੀਤੀ ਕਿ ਜੁਬਲੀ ਚੌਂਕ ਵਿਚ ਬੰਦ ਪਏ ਫੁਹਾਰਿਆਂ ਨੂੰ ਤੁਰੰਤ ਚਾਲੂ ਕਰਵਾਇਆ ਜਾਵੇ ਅਤੇ ਚੌਂਕ ਵਿਚਲੇ ਫੁਹਾਰਿਆਂ ਦੀ ਸਫ਼ਾਈ ਕਰਵਾਈ ਜਾਵੇ। ਉਨ•ਾਂ ਨਗਰ ਕੌਂਸਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰ ਦੇ ਮੁੱਖ ਚੌਂਕਾਂ ਤੇ ਆਲੇ ਦੁਆਲੇ ਨੂੰ ਸਾਫ਼ ਰੱਖਿਆ ਜਾਵੇ। ਉਨ•ਾਂ ਕਿਹਾ ਕਿ ਇਸ ਕੰਮ ਵਿਚ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ•ਾਂ ਜਲ ਸਪਲਾਈ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਵਾਸੀਆਂ ਨੂੰ ਪੀਣ ਵਾਲੇ ਸਾਫ਼ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਹੱਲ ਕਰਨ ਲਈ ਲੋਂੜੀਂਦੇ ਉਪਰਾਲੇ ਕੀਤੇ ਜਾਣ। ਉਨ•ਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ•ਾ ਪ੍ਰਸ਼ਾਸ਼ਨ ਵੱਲੋਂ ਚਲਾਈ ਗਈ ਸਫ਼ਾਈ ਮੁਹਿੰਮ ਵਿਚ ਸਾਥ ਦੇਣ।
ਇਸ ਮੌਕੇ ਐਸ ਡੀ ਐਮ ਸ ਪਰਮਦੀਪ ਸਿੰਘ ਖਹਿਰਾ, ਕਾਰਜ ਸਾਧਕ ਅਫਸਰ ਨਗਰ ਕੌਂਸਲ ਫਰੀਦਕੋਟ ਸ੍ਰੀ ਅੰਮ੍ਰਿਤ ਲਾਲ,ਐਮ ਈ ਰਾਕੇਸ਼ ਕੰਬੋਜ਼, ਸ੍ਰੀ ਜਵਾਹਰ ਲਾਲ ਕਾਰਜ ਸਾਧਕ ਅਫਸਰ ਨਗਰ ਸੁਧਾਰ ਟਰੱਸਟ ਫਰੀਦਕੋਟ, ਕਾਰਜਕਾਰੀ ਸਕੱਤਰ ਰੈਡ ਕਰਾਸ ਸ ਸੁਭਾਸ਼ ਕੁਮਾਰ, ਕਾਰਜਕਾਰੀ ਇੰਜੀਨੀਅਰ ਬਿਜਲੀ ਬੋਰਡ ਸ੍ਰੀ ਮਨਦੀਪ ਸਿੰਘ ਸੰਧੂ, ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਸ੍ਰੀ ਰਵਿੰਦਰ ਕੁਮਾਰ, ਸ੍ਰੀ ਮਹਿੰਦਰਪਾਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।