23 ਮਾਰਚ ਦਾ ਦਿਨ ਯੁਵਾ ਸਸ਼ਕਤੀਕਰਨ ਦਿਵਸ ਵਜੋਂ ਮਨਾਇਆ ਗਿਆ
ਫਰੀਦਕੋਟ, 23 ਮਾਰਚ 2019 (ਦੇਵਾਂ ਨੰਦ ਸ਼ਰਮਾ ): ਨੌਜਵਾਨਾਂ ਦਾ ਜੌਸ਼ ਵਗਦੇ ਦਰਿਆਵਾਂ ਵਰਗਾ ਹੁੰਦਾ ਹੈ ਜੇਕਰ ਉਨ•ਾਂ ਦੀ ਸੋਚ ਨੂੰ ਉਸਾਰੂ ਵਾਲੇ ਪਾਸੇ ਲਗਾਇਆ ਜਾਂਦਾ ਹੈ ਤਾਂ ਸਮਾਜਿਕ ਕੁਰੀਤੀਆਂ ਅਤੇ ਅਲਾਮਤਾਂ ਦਾ ਖਾਤਮਾ ਕੀਤਾ ਜਾ ਸਕਦਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ. ਗੁਰਲਵਲੀਨ ਸਿੰਘ ਸਿੱਧੂ, ਆਈ.ਏ.ਐਸ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ ਦੇ ਸੈਨੇਟ ਹਾਲ ਵਿਖੇ ਸਵੀਪ ਤਹਿਤ ਕਰਵਾਏ ਗਏ ਵਿਸ਼ੇਸ਼ ਪ੍ਰੋਗਰਾਮ 'ਚ ਨੌਜਵਾਨਾਂ ਨੂੰ ਸੰਬੋਧਿਤ ਕਰਦਿਆਂ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਗੁਰਜੀਤ ਸਿੰਘ (ਜਨਰਲ) ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 23 ਮਾਰਚ ਦਾ ਦਿਨ ਯੁਵਾ ਸਸ਼ਕਤੀਕਰਨ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਉਨ•ਾਂ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਸਹਿਯੋਗ ਦੇਣ ਦਾ ਸੱਦਾ ਦਿੰਦਿਆਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦੇਣ ਲਈ ਚੰਗਾ ਸਾਹਿਤ ਪੜ•ਨ ਅਤੇ ਜ਼ਿੰਮੇਵਾਰ ਵੋਟਰ ਬਣਨ ਦੀ ਅਪੀਲ ਕੀਤੀ। ਉਨ•ਾਂ ਕਿਹਾ ਕਿ ਹਕੂਮਤਾਂ ਵੋਟ ਦੇ ਬਟਨ ਦੱਬਣ ਨਾਲ ਬਣਾਈਆਂ ਜਾਂਦੀਆਂ ਹਨ। ਇਸ ਲਈ ਸਾਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਅਤੇ ਆਪਣੇ ਜ਼ਿਲ•ੇ, ਸੂਬੇ ਅਤੇ ਦੇਸ਼ ਦੀ ਤਰੱਕੀ ਲਈ ਆਪਣੀ ਸਮਝ ਮੁਤਾਬਕ ਵੋਟ ਪਾਉਣੀ ਚਾਹੀਦੀ ਹੈ। ਉਨ•ਾਂ ਕਿਹਾ ਕਿ ਜੇਕਰ ਕੋਈ ਵੀ ਉਮੀਦਵਾਰ ਪਸੰਦ ਨਹੀਂ ਤਾਂ ਨੋਟਾ ਦਾ ਬਟਨ ਦਬਾਇਆ ਜਾ ਸਕਦਾ ਹੈ, ਪਰ ਵੋਟ ਹਰ ਹਾਲਤ ਵਿਚ ਪਾਈ ਜਾਵੇ, ਕਿਉਂਕਿ ਇਕ ਇਕ ਵੋਟ ਜ਼ਰੂਰੀ ਹੈ ਤੇ ਜ਼ਿੰਮੇਵਾਰ ਵੋਟਰ ਬਣਨਾ ਵੀ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਹੈ।
ਡਿਪਟੀ ਕਮਿਸ਼ਨਰ ਸ. ਗੁਰਲਵਲੀਨ ਸਿੰਘ ਸਿੱਧੂ ਨੇ ਜ਼ਿਲ•ੇ ਦੇ ਵੋਟਰਾਂ ਨੂੰ ਬਿਨ•ਾਂ ਕਿਸੇ ਡਰ, ਦਬਾਅ, ਭੈਅ ਅਤੇ ਬਿਨ•ਾਂ ਕਿਸੇ ਲਾਲਚ ਤੋਂ ਮੁਕਤ ਹੋ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋ ਕਰਨੀ ਚਾਹੀਦੀ ਹੈ। ਉਨ•ਾਂ ਕਿਹਾ ਕਿ ਜ਼ਿਲ•ਾ ਪ੍ਰਸ਼ਾਸਨ ਜਿਲ•ੇ ਵਿੱਚ ਨਿਰਪੱਖ ਅਤੇ ਭੈਅ ਮੁਕਤ ਚੋਣਾਂ ਕਰਵਾਉਣ ਲਈ ਵਚਨਵੱਧ ਹੈ ਅਤੇ ਵੋਟਰਾਂ ਨੂੰ ਆਪਣੀ ਵੋਟ ਦੀ ਸਹੀ ਵਰਤੋ ਕਰਨ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਸਟਿੱਕਰ ਜਾਰੀ ਕੀਤਾ ਗਿਆ ਜੋ ਕਿ ਗੱਡੀਆਂ ਦੇ ਲਗਾਏ ਜਾਣਗੇ। ਇਸ ਮੌਕੇ ਨੌਜਵਾਨ ਵੋਟਰਾਂ ਨੂੰ ਈ.ਵੀ.ਐਮ ਤੇ ਵੀ.ਵੀ.ਪੈਟ ਦੀ ਸਿਖਲਾਈ ਵੀ ਦਿੱਤੀ ਗਈ। ਵਿਸ਼ੇਸ਼ ਪ੍ਰੋਗਰਾਮ ਦੌਰਾਨ ਭਾਵੁਕ ਨਾਟਕ ਤਰਸੇਮ ਸਿੰਘ ਦੀ ਟੀਮ ਵੱਲੋਂ “ਨਸ਼ਿਆਂ ਦੀ ਦਲਦਲ”, ਸੁਖਦੀਪ ਕੌਰ ਵੱਲੋਂ ਦੇਸ਼ ਭਗਤੀ ਦੇ ਗੀਤ, ਲਖਬੀਰ ਸਿੰਘ ਵੱਲੋਂ ਸ਼ਹੀਦੇ- ਏ-ਆਜ਼ਮ ਤੇ ਗੀਤ ਅਤੇ ਨਹਿਰੂ ਯੁਵਾ ਕੇਂਦਰ ਦੇ ਬਿਊਟੀ ਪਾਲਰ ਟਰੇਨਿੰਗ ਸੈਂਟਰ ਵੱਲੋਂ ਕੋਰਿਓਗਾ੍ਰਫੀ ਆਦਿ ਪ੍ਰੋਗਰਾਮ ਪੇਸ਼ ਕੀਤੇ ਗਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਪਰਮਜੀਤ ਕੌਰ, ਐਸ.ਡੀ.ਐਮ ਫਰੀਦਕੋਟ ਸ. ਪਰਮਦੀਪ ਸਿੰਘ, ਐਸ.ਡੀ.ਐਮ ਕੋਟਕਪੂਰਾ ਸ. ਬਲਵਿੰਦਰ ਸਿੰਘ, ਜ਼ਿਲ•ਾ ਸਿੱਖਿਆ ਅਫਸਰ ਸ਼੍ਰੀਮਤੀ ਬਲਜੀਤ ਕੌਰ, ਉਪ ਜ਼ਿਲ•ਾ ਸਿੱਖਿਆ ਅਫਸਰ (ਸੈ) ਪਰਦੀਪ ਦਿਓੜਾ, ਜ਼ਿਲ•ਾ ਸਮਾਜਿਕ ਸੁਰੱਖਿਆ ਅਫਸਰ ਛਿੰਦਰਪਾਲ ਕੌਰ, ਪ੍ਰੋਜੈਕਟ ਡਾਇਰਕੈਟਰ ਆਤਮਾ ਅਮਨਦੀਪ ਕੇਸ਼ਵ, ਤਹਿਸੀਲਦਾਰ ਚੋਣਾਂ ਹਰਜਿੰਦਰ ਕੌਰ, ਡਾ. ਜੁਗਰਾਜ ਸਿੰਘ, ਮਹਿੰਦਰ ਪਾਲ ਨਹਿਰੂ ਯੁਵਾ ਕੇਂਦਰ ਪ੍ਰੋਗਰਾਮ ਅਫਸਰ ਸਿਪੀਕਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ। ਮੰਚ ਸੰਚਾਲਨ ਜ਼ਿਲ•ਾ ਗਾਈਡੈਂਸ ਕਾਉਂਸਲਰ ਜਸਬੀਰ ਸਿੰਘ ਜੱਸੀ ਨੇ ਕਰਦਿਆਂ ਨੌਜਵਾਨਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ।