ਅੰਮ੍ਰਿਤਸਰ, 23 ਮਾਰਚ 2019 (ਮਨਪ੍ਰੀਤ ਸਿੰਘ ਜੱਸੀ)- ਪੰਜਾਬ 'ਚ ਜਿਥੇ ਥਾਂ-ਥਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਉਥੇ ਅੰਮ੍ਰਿਤਸਰ ਦੇ ਹਾਲ ਗੇਟ ਤੇ ਸ਼ਹਿਰਵਾਸੀਆਂ ਵੱਲੋਂ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਤੇ ਸ਼ਹੀਦ ਰਾਜਗੁਰੂ ਨੂੰ ਯਾਦ ਕਰਦੇ ਹੋਏ ਸਕੂਲੀ ਬੱਚਿਆਂ ਸਮੇਤ ਸ਼ਹਿਰ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਨੇ ਸ਼ਰਧਾਂਜਲੀ ਭੇਂਟ ਕੀਤੀ। ਇਸ ਸ਼ਰਧਾਂਜਲੀ ਸਮਾਗਮ 'ਚ ਸਕੂਲੀ ਬੱਚਿਆਂ ਵੱਲੋਂ ਵੰਦੇ ਮਾਤਰਮ, ਭਾਰਤ ਮਾਤਾ ਦੀ ਜੈ ਦੇ ਨਾਅਰੇ ਲਾਏ ਗਏ।