ਨਵੀਂ ਦਿੱਲੀ, 24 ਮਾਰਚ 2019 - ਸਮਾਜਵਾਦੀ ਪਾਰਟੀ ਵੱਲੋਂ ਅੱਜ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ 'ਚ ਪਾਰਟੀ ਪ੍ਰਧਾਨ ਅਖਿਲੇਸ਼ ਯਾਦਵ, ਰਾਮ ਗੋਪਾਲ ਯਾਦਵ, ਆਜ਼ਮ ਖ਼ਾਨ, ਡਿੰਪਲ ਯਾਦਵ ਅਤੇ ਜਯਾ ਬੱਚਨ ਦੇ ਨਾਂ ਸ਼ਾਮਲ ਹਨ।
ਹੈਰਾਨੀ ਵਾਲੀ ਗੱਲ ਇਹ ਹੈ ਕਿ ਇਸ ਸੂਚੀ 'ਚ ਪਾਰਟੀ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦਾ ਨਾਂ ਨਹੀਂ ਹੈ। ਪਾਰਟੀ ਦੇ ਮੁੱਖ ਸਕੱਤਰ ਰਾਮਗੋਪਾਲ ਯਾਦਵ ਨੇ ਇਹ ਸੂਚੀ ਜਾਰੀ ਕੀਤੀ ਹੈ ਅਤੇ ਇਸ 'ਚ 40 ਸਟਾਰ ਪ੍ਰਚਾਰਕਾਂ ਦੇ ਨਾਂ ਹਨ।