ਫਰੀਦਕੋਟ , 24 ਮਾਰਚ ( ਪਰਵਿੰਦਰ ਸਿੰਘ ਕੰਧਾਰੀ ): ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿਥੇ ਸਾਰੀਆਂ ਹੀ ਰਾਜਨੀਤਕ ਪਾਰਟੀਆਂ ਵਲੋਂ ਜਿੱਤ ਲਈ ਯਤਨ ਕੀਤੇ ਜਾ ਰਹੇ ਹਨ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਪਾਰਟੀ ਦੀ ਮਜ਼ਬੂਤੀ ਅਤੇ ਜਿੱਤ ਲਈ ਯਤਨ ਅਰੰਭੇ ਗਏ ਹਨ।ਅੱਜ ਪਾਰਟੀ ਦੇ ਯੂਥ ਵਿੰਗ ਦੀ ਇਕ ਅਹਿਮ ਬੈਠਕ ਪਾਰਟੀ ਦੇ ਬੁਲਾਰੇ ਅਤੇ ਯੂਥ ਵਿੰਗ ਮਾਲਵਾ ਜੋਨ 1 ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਦੀ ਅਗਵਾਈ ਵਿਚ ਹੋਈ ਜਿਸ ਵਿਚ ਪਾਰਟੀ ਦੇ ਹਲਕਾ ਜੈਤੋ, ਕੋਟਕਪੂਰਾ ਅਤੇ ਫਰੀਦਕੋਟ ਦੇ 12 ਸਰਕਲਾਂ ਦੇ ਪ੍ਰਧਾਨ ਨਿਯੁਕਤ ਕੀਤੇ ਗਏ । ਇਸ ਮੌਕੇ ਗੱਲਬਾਤ ਕਰਦਿਆਂ ਪਰਮਬੰਸ ਸਿੰਘ ਰੋਮਾਣਾ ਨੇ ਦੱਸਿਆ ਕਿ ਅੱਜ ਪਾਰਟੀ ਦੇ ਯੂਥ ਵਿੰਗ ਦੇ 12 ਸਰਕਲਾਂ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿਚ ਆਸ਼ੂ ਅਗਰਵਾਲ ਸ਼ਹਿਰੀ ਪ੍ਰਧਾਨ ਯੂਥ ਅਕਾਲੀ ਦਲ ਫਰੀਦਕੋਟ, ਮਨਿੰਦਰ ਸਿੰਘ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਫਰੀਦਕੋਟ ਦਿਹਾਤੀ, ਗੁਰਇੰਦਰ ਸਿੰਘ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਗੋਲੇਵਾਲਾ, ਸਵਰਨ ਸਿੰਘ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਪੱਖੀ ਕਲਾਂ, ਅਮਰਿੰਦਰ ਸਿੰਘ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਸਾਦਿਕ, ਬਲਦੀਪ ਸਿੰਘ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਕੋਟਕਪੂਰਾ ਦਿਹਾਤੀ, ਦਵਿੰਦਰ ਸਿੰਘ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਵਾਂਦਰ ਜਟਾਣਾ, ਹਰਵਿੰਦਰ ਸਿੰਘ ਕਲੇਰ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਮੰਡਵਾਲਾ, ਜਗਸੀਰ ਸਿੰਘ ਬਾਜਾਖਾਨਾ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਬਾਜਾਖਾਨਾ, ਲਵਪ੍ਰੀਤ ਸਿੰਘ ਰੋੜੀਕਪੂਰਾ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਜੈਤੋ ਦਿਹਾਤੀ, ਹਰਪ੍ਰੀਤ ਸਿੰਘ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਜੈਤੋ ਸ਼ਹਿਰੀ, ਸੁਖਜਿੰਦਰ ਸਿੰਘ ਧਾਲੀਵਾਲ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਰਾਮੇਂਆਣਾ ਨੂੰ ਲਗਾਇਆ ਗਿਆ ਹੈ। ਉਹਨਾਂ ਕਿਹਾ ਕਿ ਨਵ ਨਿਯੁਕਤ ਸਰਕਲਾਂ ਦੇ ਪ੍ਰਧਾਨ ਲੋਕ ਸਭਾ ਚੋਣਾਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਇਸ ਮੌਕੇ ਉਹਨਾਂ ਦੇ ਨਾਲ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਸਤੀਸ਼ ਗਰੋਵਰ, ਸੂਬਾ ਸਿੰਘ ਬਾਦਲ, ਕੁਲਤਾਰ ਸਿੰਘ ਬਰਾੜ, ਗੁਰਕਵਲ ਸਿੰਘ ,ਬੀਕਾ ਰੋਮਾਣਾ, ਜੋਗਿੰਦਰ ਸਿੰਘ ਪੰਜਗਰਾਈਂ ਸੁਖਵਿੰਦਰ ਸਿੰਘ ਸੁੱਖਾ ਆਦਿ ਹਾਜਰ ਸਨ।