ਸ੍ਰੀਮਤੀ ਜਸਵੰਤ ਕੌਰ ਦੀ ਮ੍ਰਿਤਕ ਦੇਹ ਦੇ ਅੰਤਿਮ ਸਸਕਾਰ ਮੌਕੇ ਅਰਦਾਸ 'ਚ ਜੁੜੇ ਪਰਿਵਾਰਕ ਮੈਂਬਰ ਤੇ ਹੋਰ ਪਤਵੰਤੇ।
ਪਟਿਆਲਾ, 02 ਅਪ੍ਰੈਲ 2019: ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ. ਸੁਰਜੀਤ ਸਿੰਘ ਸੈਣੀ ਨੂੰ ਅੱਜ ਸਵੇਰੇ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਜੀ ਸਰਦਾਰਨੀ ਜਸਵੰਤ ਕੌਰ (88 ਸਾਲ), ਸੰਖੇਪ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ। ਉਹ ਆਪਣੇ ਦੋ ਸਪੁੱਤਰਾਂ ਸਮੇਤ ਇੱਕ ਪੁੱਤਰੀ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਸਦੀਵੀ ਵਿਛੋੜਾ ਦੇ ਗਏ ਹਨ।
ਉਨ੍ਹਾਂ ਦੀ ਮ੍ਰਿਤਕ ਦੇਹ ਦੇ ਅੰਤਿਮ ਸਸਕਾਰ ਇੱਥੇ ਤ੍ਰਿਪੜੀ ਵਿਖੇ ਸਥਿਤੇ ਸਮਸ਼ਾਨਘਾਟ ਵਿਖੇ ਪੂਰੀਆਂ ਧਾਰਮਿਕ ਰਹੁ ਰੀਤਾਂ ਮੁਤਾਬਕ ਕਰ ਦਿੱਤਾ ਗਿਆ, ਜਿਥੇ ਤੇ ਉਨ੍ਹਾਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਸ. ਸੁਰਜੀਤ ਸਿੰਘ ਸੈਣੀ ਨੇ ਦਿਖਾਈ।
ਪਰਿਵਾਰਕ ਸੂਤਰਾਂ ਮੁਤਾਬਕ ਸਰਦਾਰਨੀ ਜਸਵੰਤ ਕੌਰ ਦੇ ਫੁੱਲ ਚੁਗਣ ਦੀ ਰਸਮ 3 ਅਪ੍ਰੈਲ ਨੂੰ ਤ੍ਰਿਪੜੀ ਦੇ ਸਮਸ਼ਾਨਘਾਟ ਵਿਖੇ ਸਵੇਰੇ 8 ਵਜੇ ਹੋਵੇਗੀ ਜਦੋਂਕਿ 7 ਅਪ੍ਰੈਲ ਦਿਨ ਐਤਵਾਰ ਨੂੰ ਗੁਰਬਾਣੀ ਕੀਰਤਨ ਅਤੇ ਅੰਤਿਮ ਅਰਦਾਸ ਐਸ.ਐਸ.ਟੀ. ਨਗਰ ਦੇ ਗੁਰਦੁਆਰਾ ਸਾਹਿਬ ਵਿਖੇ 12 ਤੋਂ 1 ਵਜੇ ਤੱਕ ਹੋਵੇਗੀ।
ਇਸੇ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਸ. ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਸ੍ਰੀਮਤੀ ਅਨਿਨਦਿਤਾ ਮਿਤਰਾ ਨੇ ਸਰਦਾਰਨੀ ਜਸਵੰਤ ਕੌਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੈਣੀ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਤਾ ਜੀ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਨੇ ਪਰਮਾਤਮਾਂ ਕੋਲ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖ਼ਸ਼ਣ ਅਤੇ ਪੀੜਤ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।
ਇਸੇ ਦੌਰਾਨ ਡੀ.ਪੀ.ਆਰ.ਓ. ਪਟਿਆਲਾ ਸ. ਇਸ਼ਵਿੰਦਰ ਸਿੰਘ ਗਰੇਵਾਲ, ਏ.ਪੀ.ਆਰ.ਓ. ਸ੍ਰੀ ਭੁਪੇਸ਼ ਚੱਠਾ, ਸ. ਜਸਤਰਨ ਸਿੰਘ, ਸ. ਹਰਦੀਪ ਸਿੰਘ ਨੇ ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪਟਿਆਲਾ ਦੀ ਵੈਲਫੇਅਰ ਐਸੋਸੀਏਸ਼ਨ ਦੀ ਤਰਫ਼ੋਂ ਸ੍ਰੀਮਤੀ ਜਸਵੰਤ ਕੌਰ ਦੇ ਮ੍ਰਿਤਕ ਸਰੀਰ 'ਦੇ ਦੋਸ਼ਾਲਾ ਭੇਟ ਕਰਕੇ ਸ਼ਰਧਾਂਜਲੀ ਭੇਂਟ ਕੀਤੀ।
ਇਸ ਮੌਕੇ ਐਸ.ਐਸ.ਪੀ. ਫ਼ਤਹਿਗੜ੍ਹ ਸਾਹਿਬ ਸ੍ਰੀਮਤੀ ਅਮਨੀਤ ਕੌਂਡਲ ਦੀ ਤਰਫ਼ੋਂ ਡੀ.ਐਸ.ਪੀ. (ਐਚ) ਸ. ਹਰਦੀਪ ਸਿੰਘ ਬਡੂੰਗਰ, ਲੋਕ ਸੰਪਰਕ ਵਿਭਾਗ ਦੇ ਸਾਬਕਾ ਸੰਯੁਕਤ ਡਾਇਰੈਕਟਰ ਸ. ਮੇਘਾ ਸਿੰਘ, ਸਾਬਕਾ ਡੀ.ਪੀ.ਆਰ.ਓ. ਸ. ਉਜਾਗਰ ਸਿੰਘ, ਸ. ਸੁਰਜੀਤ ਸਿੰਘ ਦੁਖੀ, ਸ. ਕੁਲਜੀਤ ਸਿੰਘ, ਆਲ ਇੰਡੀਆ ਰੇਡੀਓ ਦੇ ਸਟੇਸ਼ਨ ਇੰਚਾਰਜ ਸ. ਅਮਰਜੀਤ ਸਿੰਘ ਵੜੈਚ, ਪੰਜਾਬ ਰਾਜ ਬਿਜਲੀ ਨਿਗਮ ਦੇ ਉਪ ਸਕੱਤਰ ਲੋਕ ਸੰਪਰਕ ਸ. ਹਰਪ੍ਰੀਤ ਸਿੰਘ ਔਲਖ, ਸੂਚਨਾ ਅਫ਼ਸਰ ਸ. ਮਨਜੀਤ ਸਿੰਘ ਚਾਹਲ, ਸਾਬਕਾ ਏ.ਪੀ.ਆਰ.ਓ. ਸ੍ਰੀ ਅਸ਼ੋਕ ਕੁਮਾਰ, ਸ੍ਰੀਮਤੀ ਪਰਮਜੀਤ ਕੌਰ, ਏ.ਪੀ.ਆਰ.ਓ. ਫ਼ਤਹਿਗੜ੍ਹ ਸਾਹਿਬ ਸ. ਸਤਿੰਦਰਪਾਲ ਸਿੰਘ, ਸਮੇਤ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਕਰਮਚਾਰੀਆਂ ਸਮੇਤ ਵੱਡੀ ਗਿਣਤੀ ਰਿਸ਼ਤੇਦਾਰ, ਦੋਸਤ ਮਿੱਤਰ ਤੇ ਹੋਰ ਪਤਵੰਤੇ ਹਾਜ਼ਰ ਸਨ।