← ਪਿਛੇ ਪਰਤੋ
ਮਾਨਸਾ 15 ਅਪ੍ਰੈਲ 2019 (ਮਿੱਤਰ ਸੈਨ ਸ਼ਰਮਾ) ਲੋਕ ਸਭਾ ਚੋਣਾਂ ਦੌਰਾਨ ਅਮਨ-ਸ਼ਾਂਤੀ ਬਣਾਏ ਰੱਖਣ ਦੇ ਮੱਦੇਨਜ਼ਰ ਮਾਨਸਾ ਪੁਲਿਸ ਵੱਲੋਂ ਵਿੱਢੀ ਗਈ ਮਾਮਲਿਆਂ 'ਚ ਨਾਮਜ਼ਦ ਭਗੌੜੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੁਹਿੰਮ ਤਹਿਤ ਥਾਣਾ ਸਿਟੀ–2 ਮਾਨਸਾ ਦੀ ਪੁਲਿਸ ਨੇ ਧੋਖਾਧੜੀ ਦੇ ਮਾਮਲੇ 'ਚ ਅਦਾਲਤੀ ਸੁਣਵਾਈ ਦੌਰਾਨ ਭਗੌੜਾ ਹੋਏ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਖਿਲਾਫ਼ ਇੱਕ ਵੱਖਰਾ ਮਾਮਲਾ ਦਰਜ ਕਰਕੇ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਅਦਾਲਤੀ ਆਦੇਸ਼ਾਂ 'ਤੇ ਜ਼ਿਲ੍ਹਾ ਜ਼ੇਲ੍ਹ ਮਾਨਸਾ ਭੇਜ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਗੁਰਬਖਸ਼ ਸਿੰਘ ਵਾਸੀ ਪਿੰਡ ਖੜਕ ਸਿੰਘ ਵਾਲਾ ਆਦਿ ਦੇ ਵਿਰੁੱਧ ਥਾਣਾ ਸਿਟੀ –2 ਮਾਨਸਾ ਦੀ ਪੁਲਿਸ ਵੱਲੋਂ 24 ਅਕਤੂਬਰ 2017 ਨੂੰ ਇੱਕ ਜ਼ਮੀਨੀ ਮਾਮਲੇ 'ਚ ਧੋਖਾਧੜੀ ਦਾ ਮਾਮਲਾ ਨੰ: 85 ਦਰਜ ਕੀਤਾ ਗਿਆ ਸੀ, ਇਸ ਮਾਮਲੇ ਦੀ ਸੁਣਵਾਈ ਦੌਰਾਨ ਅਮਰਿੰਦਰ ਪਾਲ ਸਿੰਘ ਏ.ਸੀ.ਜੇ.ਐੱਮ. ਮਾਨਸਾ ਦੀ ਅਦਾਲਤ ਵੱਲੋਂ 5 ਦਸੰਬਰ 2018 ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਸੀ। ਇਸ ਉਪਰੰਤ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਅਮਨ-ਸ਼ਾਂਤੀ ਬਣਾਏ ਰੱਖਣ ਦੇ ਮੱਦੇਨਜ਼ਰ ਮਾਨਸਾ ਪੁਲਿਸ ਵੱਲੋਂ ਵਿੱਢੀ ਗਈ ਮਾਮਲਿਆਂ 'ਚ ਨਾਮਜ਼ਦ ਭਗੌੜੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੁਹਿੰਮ ਤਹਿਤ ਥਾਣਾ ਸਿਟੀ–2 ਮਾਨਸਾ ਦੇ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਆਪਣੀ ਪੁਲਿਸ ਟੀਮ ਸਮੇਤ ਭਗੌੜਾ ਹੋਏ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਖਿਲਾਫ਼ ਇੱਕ ਵੱਖਰਾ ਮਾਮਲਾ ਦਰਜ ਕਰਕੇ ਅਦਾਲਤ 'ਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਅਦਾਲਤੀ ਆਦੇਸ਼ਾਂ 'ਤੇ ਜ਼ਿਲ੍ਹਾ ਜ਼ੇਲ੍ਹ ਮਾਨਸਾ ਭੇਜ ਦਿੱਤਾ ਗਿਆ ਹੈ।
Total Responses : 267