ਰਾਏਕੋਟ, 17 ਅਪ੍ਰੈਲ 2019 (ਗੁਰਭਿੰਦਰ ਗੁਰੀ) : ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ, ਜੋ ਕਿ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਜੋੜਨ ਲਈ ਨਿਰੰਤਰ ਯਤਨਸ਼ੀਲ ਹੈ। ਸਕੂਲ ਦੇ ਵਿਦਿਆਰਥੀਆਂ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਮੁੱਖ ਰੱਖਦਿਆਂ ਗੁਰੂਸਰ ਸੁਧਾਰ ਗੁਰਦੁਆੲਾ ਪਾਤਸ਼ਾਹੀ ਛੇਵੀਂ ਵਿਖੇ ਕਰਵਾਏ ਗਏ ਦਸਤਾਰ ਬੰਦੀ ਅਤੇ ਗੁਰਬਾਣੀ ਕੰਠ ਮੁਕਾਬਲਿਆਂ ਵਿਖੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ।
ਇਸ ਮੌਕੇ ਹੋਏ ਵੱਖ ਵੱਖ ਮੁਕਾਬਲਿਆਂ 'ਚ ਸਕੂਲ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਗੁਰਕੀਰਤ ਸਿੰਘ ਨੇ ਦਸਤਾਰ ਮੁਕਾਬਲੇ ਵਿੱਚ ਪਹਿਲਾ ਸਥਾਨ, ਕਲਾਸ ਸੱਤਵੀਂ ਦੀ ਵਿਦਿਆਰਥਣ ਹਰਮਨਜੋਤ ਕੌਰ ਨੇ ਪਹਿਲਾ ਸਥਾਨ ਅਤੇ ਜਸਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਮਨਜੋਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਪ੍ਰਬੰਧਕਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਦਸਤਾਰ, ਟਰਾਫੀ, ਮੈਡਲ, ਸਰਟੀਫਿਕੇਟ ਅਤੇ ਨਕਦ ਇਨਾਮ ਰਾਹੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪਹੁੰਚਣ ਤੇ ਪ੍ਰਿੰਸੀਪਲ ਡਿੰਪਲ ਢਿੱਲੋਂ ਅਤੇ ਸਮੂਹ ਸਟਾਫ ਨੇ ਵਧਾਈ ਦਿੱਤੀ ।