← ਪਿਛੇ ਪਰਤੋ
ਮਾਨਸਾ 17 ਅਪ੍ਰੈਲ 2019 (ਮਿੱਤਰ ਸੈਨ ਸ਼ਰਮਾ) ਸਥਾਨਕ ਮਾਣਯੋਗ ਅਦਾਲਤ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਮਾਮਲੇ 'ਚ ਦੋ ਵਿਅਕਤੀਆਂ ਨੂੰ ਸਜ਼ਾ ਦਾ ਹੁਕਮ ਸੁਣਾਇਆ ਗਿਆ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਨੇ 03 ਫਰਵਰੀ 2015 ਨੂੰ ਜਗਸੀਰ ਸਿੰਘ ਅਤੇ ਪ੍ਰਗਟ ਸਿੰਘ ਵਾਸੀਆਨ ਪਿੰਡ ਬੱਛੋਆਣਾ ਕੋਲੋਂ 650 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਨ੍ਹਾਂ ਖਿਲਾਫ਼ ਮਾਮਲਾ ਨੰ: 12 ਦਰਜ ਕਰਨ ਉਪਰੰਤ ਸੁਣਵਾਈ ਦੇ ਲਈ ਅਦਾਲਤ 'ਚ ਪੇਸ਼ ਕੀਤਾ, ਜਿੱਥੇ ਇਸ ਕੇਸ ਦੀ ਸੁਣਵਾਈ ਕਰਦਿਆਂ ਮਾਣਯੋਗ ਐਡੀਸ਼ਨਲ ਸ਼ੈਸ਼ਨ ਜੱਜ ਮਾਨਸਾ ਦਲਜੀਤ ਸਿੰਘ ਰੱਲ੍ਹਣ ਦੀ ਅਦਾਲਤ ਵੱਲੋਂ ਉਕਤ ਦੋਵਾਂ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦਾ ਦੋਸ਼ੀ ਮੰਨਦੇ ਹੋਏ ਉਨ੍ਹਾਂ ਨੂੰ 2 2 ਸਾਲ ਦੀ ਸਜ਼ਾ ਅਤੇ 5 5 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਹੁਕਮ ਸੁਣਾਇਆ ਹੈ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ 'ਚ ਦੋਸ਼ੀਆਂ ਨੂੰ 3 3 ਮਹੀਨੇ ਦੀ ਸਜ਼ਾ ਹੋਰ ਕੱਟਣੀ ਹੋਵੇਗੀ।
Total Responses : 930