← ਪਿਛੇ ਪਰਤੋ
ਚੰਡੀਗੜ੍ਹ, 18 ਅਪ੍ਰੈਲ 2019 - ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਵਿਭਾਗਾਂ ਦੇ ਮੁਖੀਆਂ, ਡਵਿਜ਼ਨਾਂ ਦੇ ਕਮਿਸ਼ਨਰ ਤੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਵ੍ਹਟਸਐਪ 'ਤੇ ਕਿਸੇ ਵੀ ਦਫ਼ਤਰੀ ਕੰਮ-ਕਾਜ ਨੂੰ ਅੰਜਾਮ ਨਾ ਦਿੱਤਾ ਜਾਵੇ। ਜਾਰੀ ਹਦਾਇਤ 'ਚ ਕਿਹਾ ਗਿਆ ਹੈ ਕਿ ਪ੍ਰਾਈਵੇਟ ਈਮੇਲ ਅਤੇ ਵ੍ਹਟਸਐਪ 'ਤੇ ਸਰਕਾਰੀ ਕੰਮਕਾਜ ਨਾ ਕਰਦੇ ਹੋਏ ਕੇਵਲ ਸਰਕਾਰੀ ਈਮੇਲ ਰਾਹੀਂ ਹੀ ਸਮੁੱਚੇ ਦਫਤਰੀ ਕੰਮ ਕੀਤੇ ਜਾਣ ਤਾਂ ਜੋ ਸਰਕਾਰੀ ਰਿਕਾਰਡ ਸੁਰੱਖਿਅਤ ਰਹਿ ਸਕੇ ਅਤੇ ਭਵਿੱਖ 'ਚ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸ ਲਈ ਪੰਜਾਬ ਸਰਕਾਰ ਵੱਲੋਂ ਵ੍ਹਟਸਐਪ ਤੇ ਪ੍ਰਾਈਵੇਟ ਮੇਲ 'ਤੇ ਪੂਰਨ ਤੌਰ 'ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਹੋਏ ਹਨ।
Total Responses : 260