ਰਾਜਾਸਾਂਸੀ, 18 ਅਪ੍ਰੈਲ 2019 (ਮਨਪ੍ਰੀਤ ਸਿੰਘ ਜੱਸੀ)- ਦੁਬਈ ਤੋਂ ਏਅਰ ਇੰਡੀਆ ਐਕਸਪ੍ਰੈੱਸ ਦੀ ਉਡਾਣ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੇ ਇਕ ਯਾਤਰੀ ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਕੀਤੀ ਗਈ ਜਾਂਚ-ਪੜਤਾਲ ਦੌਰਾਨ 1700 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ ਹੈ।। ਪ੍ਰਾਪਤ ਜਾਣਕਾਰੀ ਅਨੁਸਾਰ, ਦੁਬਈ ਤੋਂ ਪੁੱਜੇ ਯਾਤਰੀ ਸੁਸ਼ੀਲ ਅਰੋੜਾ ਵਾਸੀ ਗਲੀ ਮੋਚੀਆਂ ਵਾਲੀ, ਮੁਹੱਲਾ ਦੇਸਾ ਸਿੰਘ, ਅੰਮ੍ਰਿਤਸਰ ਰੋਡ, ਤਰਨਤਾਰਨ ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਲਈ ਗਈ। ਤਲਾਸ਼ੀ ਦੌਰਾਨ 1700 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ। ਜਿਸ ਦੀ ਬਜ਼ਾਰੀ ਕੀਮਤ 55 ਲੱਖ ਦੱਸੀ ਜਾ ਰਹੀ ਹੈ।। ਉਕਤ ਵਿਅਕਤੀ ਨੂੰ ਕਸਟਮ ਅਧਿਕਾਰੀਆਂ ਵੱਲੋਂ ਕਾਬੂ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਕੀਤੀ ਗਈ।।