ਬਰਨਾਲਾ, 19 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਆਪ ਦੇ ਮਾਲਵਾ ਜ਼ੋਨ ਦੇ ਜਨਰਲ ਸਕੱਤਰ ਤੇ ਭੱਠਾ ਐਸੋਸ਼ਸ਼ਨ ਦੇ ਚੇਅਰਮੈਨ ਹਰਵਿੰਦਰ ਸਿੰਘ ਸੇਖੋਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਧਨੌਲਾ ਤੋਂ ਪ੍ਰਧਾਨ ਰਜਨੀਸ਼ ਕੁਮਾਰ ਆਪਣੇ ਸਾਥੀਆਂ ਸਮੇਤ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਗਰੂਰ ਲੋਕ ਸਭਾ ਤੋਂ ਉਮੀਦਵਾਰ ਕੇਵਲ ਸਿੰਘ ਢਿਲੋਂ ਦੀ ਅਗਵਾਈ ਹੇਠ ਕਾਂਗਰਸ ਚ ਸ਼ਾਮਿਲ ਹੋਏ । ਇਸ ਮੌਕੇ ਤੇ ਵੱਡੀ ਗਿਣਤੀ ਵਿਚ ਵਰਕਰ ਅਤੇ ਪ੍ਰੇਮ ਗੁਪਤਾ , ਭੂਸ਼ਣ ਗਰਗ , ਰਾਜੀਵ ਮੋਖਾ , ਸੁਭਾਸ਼ ਗੁਪਤਾ , ਰਜਨੀਸ਼ ਬਾਂਸਲ , ਜੀਵਨ ਕੁਮਾਰ ਬਾਂਸਲ ਵੀ ਕਾਂਗਰਸ ਚ ਸ਼ਾਮਿਲ ਹੋਏ।
ਆਪ ਅਤੇ ਅਕਾਲੀ ਆਗੂ ਅਤੇ ਉਹਨਾਂ ਦੇ ਸਮਰਥਕਾਂ ਦਾ ਸਵਾਗਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਲੋਕ ਪੰਜਾਬ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਵੇਖਦੇ ਹੋਇਆਂ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ।
ਓਹਨਾ ਨੇ ਕਿਹਾ ਕਿ ਆਪ ਦੇ ਆਗੂਆਂ ਨੇ ਮਹਿਜ਼ ਸੱਤਾ ਦੀ ਲਾਲਸਾ ਅਧੀਨ ਹਰ ਮੁੱਦੇ ਉੱਤੇ ਵਾਰ ਵਾਰ ਪੈਂਤੜੇ ਬਦਲਣ ਕਰਕੇ ਆਪਣੀ ਭਰੋਸੇਯੋਗਤਾ ਖੋ ਚੁੱਕੀ ਹੈ। ਉਹਨਾਂ ਕਿਹਾ ਕਿ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਗੁਮਰਾਹ ਕੀਤਾ ਅਤੇ ਇਸ ਪਾਰਟੀ ਦੀ ਸੂਬੇ ਅੰਦਰ ਆਪਣੀ ਕੋਈ ਪਹਿਚਾਣ ਨਹੀਂ ਹੈ । ਅਕਾਲੀ ਦਲ ਵਾਰੇ ਬੋਲਦਿਆਂ, ਢਿੱਲੋਂ ਨੇ ਕਿਹਾ ਕਿ ਅਕਾਲੀ ਦਲ - ਭਾਜਪਾ ਨੇ 10 ਸਾਲ ਲੁੱਟ ਘਸੁੱਟ ਤੋਂ ਇਲਾਵਾ ਕੁਝ ਵੀ ਨਹੀਂ ਕੀਤਾ ਅਤੇ ਇਹਨਾਂ ਦੀ ਭਾਈਵਾਲ ਪਾਰਟੀ ਭਾਜਪਾ ਦੀ ਲੋਕ ਮਾਰੂ ਨੀਤੀਆਂ ਨੇ ਦੇਸ਼ ਨੂੰ ਹਾਸ਼ੀਏ ਤੇ ਪਹੁੰਚਾ ਦਿੱਤਾ । ਓਹਨਾ ਦਸਿਆ ਕਿ ਕਾਂਗਰਸ ਪਰਿਵਾਰ ਚ ਸ਼ਾਮਿਲ ਹੋਏ ਸਾਰੇ ਹੀ ਆਗੂਆਂ ਨੂੰ ਮਾਣ - ਸਤਿਕਾਰ ਦਿੱਤਾ ਜਾਵੇਗਾ ।
ਇਸ ਮੌਕੇ ਉੱਪਰ ਆਪੋ ਆਪਣੀ ਪਾਰਟੀ ਛੱਡ ਕੇ ਕਾਂਗਰਸ ਚ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਉਹਨਾਂ ਦਾ ਆਪਣੀਆਂ ਪਾਰਟੀਆਂ ਅੰਦਰ ਦਮ ਘੁਟ ਰਿਹਾ ਸੀ, ਕਿਉਂਕਿ ਇਹ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੇ ਖ਼ਿਲਾਫ ਕੰਮ ਕਰ ਰਹੀ ਹੈ। ਓਹਨਾ ਨੇ ਕਿਹਾ ਕਿ ਆਪ ਅਤੇ ਅਕਾਲੀ ਦਲ ਮੂਲ ਸਿਧਾਂਤਾਂ ਤੋਂ ਭਟਕ ਚੁੱਕੀ ਹੈ ਤੇ ਉਹਨਾਂ ਦਾ ਜਾਨਾਧਰ ਪੂਰੀ ਤਰ੍ਹਾਂ ਦੇ ਨਾਲ ਖਤਮ ਹੋ ਚੁਕਾ ਹੈ ।ਅੱਗੇ ਗਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਕੇਵਲ ਸਿੰਘ ਢਿੱਲੋਂ ਦੀ ਵਿਕਾਸ ਸੰਬੰਧੀ ਸੋਚ ਤੋਂ ਬਹੁਤ ਪ੍ਰਭਾਵਿਤ ਸਨl