ਲੁਧਿਆਣਾ, 19 ਅਪਰੈਲ 2019: ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਪੀਡੀਏ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਦੇ ਹੱਕ ਵਿੱਚ ਦੁੱਗਰੀ ਨੇੜੇ ਵਾਰਡ ਨੰਬਰ 44 ਵਿੱਖੇ ਪਾਰਟੀ ਦੇ ਜਨਰਲ ਸਕੱਤਰ ਹਰਪਾਲ ਸਿੰਘ ਕੋਹਲੀ ਦੀ ਅਗਵਾਈ ਵਿੱਚ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿੱਚ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।
ਇਸ ਮੌਕੇ ਤੇ ਵਿਧਾਇਕ ਬੈਂਸ ਨੇ ਪਾਰਸ ਨਾਰੰਗ ਨੂੰ ਵਾਰਡ ਨੰਬਰ 44 ਦੇ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਅਤੇ ਨਿਯੁਕਤੀ ਪੱਤਰ ਦਿੰਦੇ ਹੋਏ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ। ਇਸ ਮੌਕੇ ਤੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਬੈਂਸ ਨੇ ਕਿਹਾ ਕਿ ਆਏ ਦਿਨ ਨੌਜਵਾਨਾਂ ਦਾ ਭਾਰੀ ਗਿਣਤੀ ਵਿੱਚ ਲੋਕ ਇਨਸਾਫ ਪਾਰਟੀ ਨਾਲ ਜੁੜਨਾ ਸ਼ੁਭ ਸੰਕੇਤ ਹੈ ਅਤੇ ਨੌਜਵਾਨ ਸ਼ਕਤੀ ਜਿਹੜੀ ਵੀ ਪਾਰਟੀ ਨਾਲ ਜੁੜ ਜਾਂਦੀ ਹੈ, ਉਸ ਪਾਰਟੀ ਦੀ ਜਿੱਤ ਯਕੀਨੀ ਹੋ ਜਾਂਦੀ ਹੈ। ਉਨ•ਾਂ ਸਮੂਹ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੋਟਿੰਗ ਜਰੂਰ ਕਰਨ ਤਾਂ ਜੋ ਲੋਕਤੰਤਰ ਮਜਬੂਤ ਹੋ ਸਕੇ ਅਤੇ ਨੌਜਵਾਨਾਂ ਦਾ ਅੱਜ ਦੀ ਰਾਜਨੀਤੀ ਵਿੱਚ ਆਉਣਾ ਆਪਣੇ ਆਪ ਵਿੱਚ ਵੱਡੀ ਗੱਲ ਹੈ। ਇਸ ਮੌਕੇ ਤੇ ਜਸਵਿੰਦਰ ਸਿੰਘ ਖਾਲਸਾ, ਕੌਂਸਲਰ ਅਰਜੁਨ ਸਿੰਘ ਚੀਮਾ, ਕੌਂਸਲਰ ਹਰਵਿੰਦਰ ਸਿੰਘ ਕਲੇਰ, ਕੌਂਸਲਰ ਸੁਖਵੀਰ ਸਿੰਘ ਕਾਲਾ, ਕੌਂਸਲਰ ਕੁਲਦੀਪ ਸਿੰਘ ਬਿੱਟਾ, ਹਰਪਾਲ ਸਿੰਘ ਕੋਹਲੀ, ਹਰਵਿੰਦਰ ਨਿੱਕਾ, ਰਮਨਦੀਪ ਸਿੰਘ, ਡਾ. ਗੁਰਪ੍ਰੀਤ ਸਿੰਘ, ਬਲਦੇਵ ਸਿੰਘ ਸਵੱਦੀ, ਸੁਰਜੀਤ ਸਿੰਘ ਤੇ ਹੋਰ ਸ਼ਾਮਲ ਸਨ।
--
ਫੋਟੋ- ਪਾਰਸ ਨਾਰੰਗ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਹੋਰ।