ਚੰਡੀਗੜ੍ਹ, 20 ਅਪ੍ਰੈਲ 2019 - ਅਕਾਲੀ ਦਲ ਤੋਂ ਵੱਖ ਹੋ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਹਰਮੇਲ ਸਿੰਘ ਨੂੰ ਮੁੜ ਤੋਂ ਅਕਾਲੀ ਦਲ 'ਚ ਸ਼ਾਮਲ ਕਰਨ ਲਈ ਅੱਜ ਸ਼ਨੀਵਾਰ ਬਾਅਦ ਦੁਪਹਿਰ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ।
ਦੱਸਣਯੋਗ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਟੌਹੜਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਚ ਚਲਿਆ ਗਿਆ ਸੀ। 'ਆਪ' ਨੇ ਬੀਬੀ ਟੌਹੜਾ ਨੂੰ ਪਟਿਆਲਾ ਤੋਂ ਵਿਧਾਨ ਸਭਾ ਚੋਣਾਂ ਚ ਟਿਕਟ ਵੀ ਦਿੱਤੀ ਪਰ ਬੀਬੀ ਕੁਲਦੀਪ ਕੌਰ ਟੌਹੜਾ ਕਾਮਯਾਬ ਨਾ ਹੋ ਸਕੇ।