← ਪਿਛੇ ਪਰਤੋ
ਪਟਿਆਲਾ, 23 ਅਪ੍ਰੈਲ
19 ਮਈ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਦੀਆਂ ਨਾਮਜ਼ਦਗੀਆਂ ਦੇ ਅੱਜ ਦੂਜੇ ਦਿਨ ਲੋਕ ਸਭਾ ਹਲਕਾ 13 ਪਟਿਆਲਾ ਲਈ ਦੋ ਆਜ਼ਾਦ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਲੋਕ ਸਭਾ ਹਲਕਾ 13 ਪਟਿਆਲਾ ਦੇ ਰਿਟਰਨਿੰਗ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਇਸ ਬਾਰੇ ਦੱਸਿਆ ਕਿ ਨਾਮਜਦਗੀਆਂ ਦੇ ਅੱਜ ਦੂਸਰੇ ਦਿਨ ਗੁਰਨਾਮ ਸਿੰਘ ਅਤੇ ਜਸਬੀਰ ਸਿੰਘ ਨਾਂ ਦੇ ਉਮੀਦਵਾਰਾਂ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ 19 ਮਈ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਲਈ ਲੋਕ ਸਭਾ ਹਲਕਾ 13 ਪਟਿਆਲਾ ਦੇ ਨਾਮਜ਼ਦਗੀ ਪੱਤਰ 29 ਅਪ੍ਰੈਲ 2019 (ਸੋਮਵਾਰ) ਤੱਕ ਸਵੇਰੇ 11 ਤੋਂ 3 ਵਜੇ ਤੱਕ ਮਿੰਨੀ ਸਕੱਤਰੇਤ ਪਟਿਆਲਾ ਦੇ ਏ ਬਲਾਕ ਵਿੱਚ ਗਰਾਊਂਡ ਫਲੋਰ 'ਤੇ ਕਮਰਾ ਨੰਬਰ 108 ਵਿੱਚ ਡਿਪਟੀ ਕਮਿਸ਼ਨਰ ਪਟਿਆਲਾ ਦੇ ਕੋਰਟ ਰੂਮ ਵਿੱਚ ਲਏ ਜਾਣਗੇ। ਸ੍ਰੀ ਕੁਮਾਰ ਅਮਿਤ ਦੱਸਿਆ ਕਿ 27 ਅਪ੍ਰੈਲ 2019 ਅਤੇ 28 ਅਪ੍ਰੈਲ 2019 ਨੂੰ ਛੁੱਟੀ ਵਾਲੇ ਦਿਨ (ਸ਼ਨਿਚਰਵਾਰ ਅਤੇ ਐਤਵਾਰ) ਨਾਮਜ਼ਦਗੀ ਪੱਤਰ ਨਹੀਂ ਲਏ ਜਾਣਗੇ। ਰਿਟਰਨਿੰਗ ਅਧਿਕਾਰੀ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ 13 ਪਟਿਆਲਾ ਲੋਕ ਸਭਾ ਹਲਕਾ-ਕਮ-ਡਿਪਟੀ ਕਮਿਸ਼ਨਰ ਜਾਂ ਸਹਾਇਕ ਰਿਟਰਨਿੰਗ ਅਫ਼ਸਰ ਅਸੈਂਬਲੀ ਹਲਕਾ 115 ਪਟਿਆਲਾ-ਕਮ-ਉਪ ਮੰਡਲ ਮੈਜਿਸਟਰੇਟ ਪਟਿਆਲਾ ਵੱਲੋਂ ਲਏ ਜਾਣਗੇ। ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ 30 ਅਪ੍ਰੈਲ 2019 (ਮੰਗਲਵਾਰ) ਨੂੰ ਨਾਮਜ਼ਦਗੀ ਪੱਤਰਾਂ ਦੀ ਛਾਣਬੀਣ ਹੋਵੇਗੀ ਅਤੇ 2 ਮਈ 2019 (ਵੀਰਵਾਰ) ਤੱਕ ਉਮੀਦਵਾਰਾਂ ਵੱਲੋਂ ਆਪਣੇ ਨਾਮ ਵਾਪਸ ਲਏ ਜਾ ਸਕਦੇ ਹਨ। ਰਿਟਰਨਿੰਗ ਅਧਿਕਾਰੀ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਉਮੀਦਵਾਰ ਸਮੇਤ 5 ਵਿਅਕਤੀ ਹੀ ਰਿਟਰਨਿੰਗ ਅਧਿਕਾਰੀ ਦੇ ਕਮਰੇ ਵਿੱਚ ਦਾਖਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਚੋਣ ਜਾਬਤੇ ਦੀ ਪੂਰੀ ਪਾਲਣਾ ਕੀਤੀ ਜਾਵੇ।
Total Responses : 936