← ਪਿਛੇ ਪਰਤੋ
ਜਗਦੀਸ਼ ਥਿੰਦ ਜਲਾਲਾਬਾਦ / ਫਾਜ਼ਿਲਕਾ 24 ਅਪਰੈਲ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਕਾਂਗਰਸ ਪਾਰਟੀ ਵੱਲੋਂ ਉਤਾਰੇ ਗਏ ਉਮੀਦਵਾਰ ਸ਼ੇਰ ਸਿੰਘ ਵਾਇਆ ਵੱਡੇ ਫਰਕ ਨਾਲ ਚੋਣ ਜਿੱਤਣਗੇ ਇਹ ਦਾਅਵਾ ਬਲਤੇਜ ਸਿੰਘ ਬਰਾੜ ਨੇ ਸ਼ੇਰ ਸਿੰਘ ਘੁਬਾਇਆ ਦੇ ਹੱਕ ਵਿੱਚ ਪਿੰਡਾਂ ਅੰਦਰ ਚੋਣ ਪ੍ਰਚਾਰ ਦੌਰਾਨ ਕੀਤਾ । ਉਨ੍ਹਾਂ ਕਿਹਾ ਕਿ ਚਾਹੇ ਸ਼ੇਰ ਸਿੰਘ ਵਿਧਾਇਕ ਸਨ ਜਾਂ ਮੈਂਬਰ ਪਾਰਲੀਮੈਂਟ ਉਨ੍ਹਾਂ ਹਮੇਸ਼ਾ ਆਮ ਅਤੇ ਦੱਬੇ ਕੁਚਲੇ ਲੋਕਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਹੈ । ਬਲਤੇਜ ਸਿੰਘ ਬਰਾੜ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਮੀਰ ਵਰਗ ਵੱਲੋਂ ਸ਼ੇਰ ਸਿੰਘ ਘੁਬਾਇਆ ਨੂੰ ਸਿਆਸਤ ਤੋਂ ਲਾਂਭੇ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਰਹੀਆਂ ਹਨ ਪਰ ਆਮ ਜਨਤਾ ਦੇ ਸਹਿਯੋਗ ਸਦਕਾ ਉਹ ਹਮੇਸ਼ਾ ਜੇਤੂ ਹੋ ਕੇ ਨਿਕਲੇ ਹਨ । ਨਾਮਜ਼ਦਗੀ ਕਾਗਜ਼ ਭਰਨ ਸਬੰਧੀ ਉਹਨਾਂ ਦੱਸਿਆ ਅਪ੍ਰੈਲ ਨੂੰ ਸ਼ੇਰ ਸਿੰਘ ਵਾਇਆ ਨਾਮਜ਼ਦਗੀ ਪੱਤਰ ਦਾਖਲ ਕਰਨਗੇ ਉਨ੍ਹਾਂ ਦਾਅਵਾ ਕੀਤਾ ਕਿ ਇਸ ਤੋਂ ਪਹਿਲਾਂ ਹੋਣ ਵਾਲੇ ਇਕੱਠ ਨੂੰ ਪੰਜਾਬ ਅਤੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਨਾਲ ਸਬੰਧਤ ਵਿਧਾਇਕ , ਸਾਬਕਾ ਵਿਧਾਇਕ , ਮੰਤਰੀ ਅਤੇ ਹੋਰ ਅਹੁਦੇਦਾਰ ਸੰਬੋਧਨ ਕਰਨਗੇ ।
Total Responses : 267