← ਪਿਛੇ ਪਰਤੋ
ਹੁਸ਼ਿਆਰਪਰੁ, 24 ਅਪ੍ਰੈਲ 2019: ਹੁਸ਼ਿਆਰਪੁਰ ਲੋਕ ਸਭਾ ਖੇਤਰ 05 ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਤੀਸਰੇ ਦਿਨ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸ਼੍ਰੀ ਖੁਸ਼ੀ ਰਾਮ ਨੇ ਆਪਣਾ ਨਾਮਜ਼ਦਗੀ ਪੱਤਰ ਭਰਿਆ। ਜਾਣਕਾਰੀ ਦਿੰਦਿਆਂ ਜ਼ਿਲ•ਾ ਚੋਣ ਅਫ਼ਸਰ-ਕਮ-ਰਿਟਰਨਿੰਗ ਅਫ਼ਸਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ 22 ਅਪ੍ਰੈਲ ਤੋਂ ਨਾਮਜ਼ਦਗੀ ਸ਼ੁਰੂ ਹੋ ਗਈ ਹੈ ਅਤੇ ਨਾਮਜ਼ਦਗੀ ਦੇ ਤੀਸਰੇ ਦਿਨ ਅੱਜ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਭਰਿਆ ਹੈ। ਉਨ•ਾਂ ਕਿਹਾ ਕਿ ਹੁਣ ਤੱਕ 2 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਭਰੇ ਜਾ ਚੁੱਕੇ ਹਨ। ਉਨ•ਾਂ ਕਿਹਾ ਕਿ ਉਮੀਦਵਾਰਾਂ ਵਲੋਂ 29 ਅਪ੍ਰੈਲ ਤੱਕ ਰੋਜ਼ਾਨਾ ਕੰਮਕਾਜ ਵਾਲੇ ਦਿਨ 11 ਤੋਂ 3 ਵਜੇ ਤੱਕ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 107 (ਕੋਰਟ ਰੂਮ) ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਸਕਦੇ ਹਨ। ਉਨ•ਾਂ ਦੱਸਿਆ ਕਿ ਨਾਮਜ਼ਦਗੀ ਦੌਰਾਨ ਉਮੀਦਵਾਰ ਦੇ ਇਲਾਵਾ ਉਨ•ਾਂ ਨਾਲ ਚਾਰ ਵਿਅਕਤੀ ਹੀ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਕਮਰੇ ਅੰਦਰ ਆ ਸਕਦੇ ਹਨ। ਜ਼ਿਲ•ਾ ਚੋਣ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 30 ਅਪ੍ਰੈਲ ਨੂੰ ਹੋਵੇਗੀ, ਜਦਕਿ 2 ਮਈ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਉਨ•ਾਂ ਕਿਹਾ ਕਿ 19 ਮਈ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਮੱਤਦਾਨ ਹੋਵੇਗਾ ਅਤੇ ਵੋਟਾਂ ਦੀ ਗਿਣਤੀ 23 ਮਈ ਨੂੰ ਹੋਵੇਗੀ। ਉਨ•ਾਂ ਦੱਸਿਆ ਕਿ ਹੁਸ਼ਿਆਪੁਰ ਲੋਕ ਸਭਾ ਖੇਤਰ ਵਿੱਚ 9 ਵਿਧਾਨ ਸਭਾ ਖੇਤਰ ਆਉਂਦੇ ਹਨ ਅਤੇ ਕਰੀਬ 16 ਲੱਖ ਵੋਟਰਾਂ ਵਲੋਂ 1911 ਪੋਲਿੰਗ ਬੂਥਾਂ 'ਤੇ ਆਪਣੇ ਮੱਤਦਾਨ ਦਾ ਪ੍ਰਯੋਗ ਕੀਤਾ ਜਾਵੇਗਾ।
Total Responses : 930