ਬਸੀ ਪਠਾਣਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਨੁੱਕੜ ਮੀਟਿੰਗ ਕਰਦੇ ਹੋਏ ਜਗਦੀਪ ਸਿੰਘ ਚੀਮਾ ਅਤੇ ਹੋਰ
ਨੋਗਾਵਾਂ, 23 ਅਪ੍ਰੈਲ (ਦੀਦਾਰ ਗੁਰਨਾ )-ਸ਼੍ਰੋਮਣੀ ਅਕਾਲੀ ਦਲ ਬਸੀ ਪਠਾਣਾਂ ਵੱਲੋਂ ਲੋਕ ਸਭਾ ਚੋਣ ਮੁਹਿੰਮ ਤੇਜ਼ ਕਰਦੇ ਹੋਏ ਸਰਕਲ ਪ੍ਰਧਾਨ ਰਮਨ ਗੁਪਤਾ ਸਾਬਕਾ ਪ੍ਰਧਾਨ ਨਗਰ ਕੌਂਸਲ ਦੀ ਅਗਵਾਈ ਹੇਠ ਮੁਹੱਲਾ ਕਟਹਿਰਾ ਵਿਖੇ ਨੁੱਕੜ ਮੀਟਿੰਗ ਬੁਲਾਈ ਗਈ। ਜਿਸ ਵਿਚ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਜਗਦੀਪ ਸਿੰਘ ਚੀਮਾ, ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਹਰਮੇਸ਼ ਸ਼ਰਮਾ ਪ੍ਰਧਾਨ ਭਾਜਪਾ ਮੰਡਲ ਬਸੀ ਪਠਾਣਾਂ, ਰਵਿੰਦਰ ਸਿੰਘ ਵਿਰਕ, ਤਰਲੋਕ ਸਿੰਘ ਬਾਜਵਾ, ਕੰਵਲਜੀਤ ਸਾਹਨੀ, ਭਾਜਪਾ ਆਗੂ ਸੋਹਣ ਲਾਲ ਮੈਨਰੋ ਖ਼ਾਸ ਤੌਰ ਤੇ ਸ਼ਾਮਿਲ ਹੋਏ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਲਈ ਨਰਿੰਦਰ ਮੋਦੀ ਨੂੰ ਫਿਰ ਤੋਂ ਦੇਸ਼ ਦਾ ਪ੍ਰਧਾਨ ਮੰਤਰੀ ਬਣਾਉਣ ਜ਼ਰੂਰੀ ਹੈ, ਇਸ ਲਈ ਰਿਜ਼ਰਵ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਹਰ ਜ਼ਿੰਮੇਵਾਰ ਨਾਗਰਿਕ ਨੂੰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਲਈ ਵੋਟ ਦਾ ਇਸਤੇਮਾਲ ਕਰਕੇ ਆਪਣਾ ਬਣਦਾ ਯੋਗਦਾਨ ਅਦਾ ਕਰਨਾ ਚਾਹੀਦਾ ਹੈ। ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਵਾਅਦਾ ਖ਼ਿਲਾਫ਼ੀ ਤੋਂ ਦੁਖੀ ਸੂਬੇ ਦੇ ਲੋਕ ਬੇਸਬਰੀ ਨਾਲ ਆਉਣ ਵਾਲੀ 19 ਮਈ ਦਾ ਇੰਤਜ਼ਾਰ ਕਰ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੇ ਉਮੀਦਵਾਰ ਦਰਬਾਰ ਸਿੰਘ ਗੁਰੂ ਦੀ ਜਿੱਤ ਨੂੰ ਇਤਿਹਾਸਕ ਬਣਾਉਣ ਲਈ ਉਤਾਵਲੇ ਨਜ਼ਰ ਆ ਰਹੇ ਹਨ। ਇਸ ਮੌਕੇ ਰਮਨ ਗੁਪਤਾ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਸੀ ਪਠਾਣਾਂ, ਬੀਬੀ ਭੁਪਿੰਦਰ ਕੌਰ, ਸੀਨੀਅਰ ਆਗੂ ਅਵਤਾਰ ਸਿੰਘ ਰਿਆ, ਬਰਿੰਦਰ ਸਿੰਘ ਸੋਢੀ, ਰਵਿੰਦਰ ਸਿੰਘ ਵਿਰਕ, ਵਿਵੇਕ ਵਿੱਕੀ, ਰਾਜੀਵ ਕੁਮਾਰ ਸ਼ਹਿਰੀ ਪ੍ਰਧਾਨ ਐਸ.ਸੀ ਵਿੰਗ, ਅਮਰਜੀਤ ਸਿੰਘ, ਰਣਧੀਰ ਸਿੰਘ, ਦੀਵਾਨ ਗੁਪਤਾ, ਕੇ.ਕੇ. ਵਰਮਾ, ਜਗਦੀਸ਼ ਚੰਦ ਭੱਲਾ, ਰਜਿੰਦਰ ਕੁਮਾਰ, ਰਮੇਸ਼ ਕੁਮਾਰ, ਸੰਦੀਪ ਸਿੰਗਲਾ, ਐਡਵੋਕੇਟ ਗੌਰਵ ਗੋਇਲ, ਅਜਮੇਰ ਸਿੰਘ, ਯੂਥ ਭਾਜਪਾ ਆਗੂ ਸੰਦੀਪ ਚੌਧਰੀ, ਹਰਪ੍ਰੀਤ ਸਿੰਘ ਤੇ ਸ਼ਹਿਰ ਦੇ ਹੋਰ ਪਤਵੰਤਿਆਂ ਨਾਲ ਭਾਰੀ ਗਿਣਤੀ ਵਿਚ ਮੁਹੱਲਾ ਵਾਸੀ ਵੀ ਮੌਜੂਦ ਸਨ।