ਫਿਰੋਜ਼ਪੁਰ 25 ਅਪ੍ਰੈਲ (ਗੁਰਿੰਦਰ ਸਿੰਘ) ਲੋਕ-ਸਭਾ ਚੋਣਾਂ ਦੇ ਮੱਦੇਨਜ਼ਰ ਫਿਰੋਜ਼ਪੁਰ ਲੋਕ-ਸਭਾ ਚੋਣ ਹਲਕੇ ਲਈ ਨਾਮਜ਼ਦਗੀ ਭਰਨ ਦੇ ਚੌਥੇ ਦਿਨ ਅੱਜ ਹਿੰਦੁਸਤਾਨ ਸ਼ਕਤੀ ਸੈਨਾ ਵੱਲੋਂ ਨਰੇਸ਼ ਕੁਮਾਰ ਪੁੱਤਰ ਠੀਠਰ ਠਾਕੁਰ ਵਾਸੀ ਤਲਵੰਡੀ ਭਾਈ ਅਤੇ ਇੱਕ ਆਜ਼ਾਦ ਉਮੀਦਵਾਰ ਮਨੋਜ ਕੁਮਾਰ ਪੁੱਤਰ ਕਸ਼ਮੀਰੀ ਲਾਲ ਵਾਸੀ ਗੁਰੂਹਰਸਹਾਏ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਚੰਦਰ ਗੈਂਦ ਨੇ ਦੱਸਿਆ ਕਿ ਮਨੋਜ ਕੁਮਾਰ ਪੁੱਤਰ ਕਸ਼ਮੀਰੀ ਲਾਲ ਵੱਲੋਂ ਅੱਜ ਦੁਬਾਰਾ ਆਪਣੀ ਨਾਮਜ਼ਦਗੀ ਦਾਖਲ ਕੀਤੀ ਗਈ ਹੈ ਜਿਸ ਨਾਲ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਹੁਣ ਤੱਕ ਤਿੰਨ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਹੋ ਚੁੱਕੇ ਹਨ । ਉਨ੍ਹਾਂ ਦੱਸਿਆ ਕਿ ਉਮੀਦਵਾਰ 29 ਅਪ੍ਰੈਲ ਤੱਕ ਨਾਮਜ਼ਦਗੀ ਪੱਤਰ ਦਾਖਲ ਕਰਨ ਸਕਦੇ ਹਨ ਅਤੇ 30 ਅਪ੍ਰੈਲ ਨੂੰ ਨਾਮਜ਼ਦਗੀ ਪੱਤਰ ਦੀ ਜਾਂਚ ਕੀਤੀ ਜਾਵੇਗੀ ਅਤੇ 2 ਮਈ ਤੱਕ ਵਾਪਸ ਲਏ ਜਾ ਸਕਦੇ ਹਨ।