← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ ਅੰਮ੍ਰਿਤਸਰ, 14 ਮਈ 2019 - ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਨੇ ਬੀਤੇ ਦਿਨ ਮਲੇਰਕੋਟਲਾ ਨਜ਼ਦੀਕ ਪਿੰਡ ਲਥੋਆ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਕਰਨ ਦੀ ਦੁਖਦਾਈ, ਮੰਦਭਾਗੀ ਤੇ ਹਿਰਦੇ ਵਲੂੰਧਰਨ ਵਾਲੀ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਕੀਤੇ ਜਾਣ ਦੀਆਂ ਵਾਪਰ ਰਹੀਆਂ ਮੰਦਭਾਗੀਆਂ ਘਟਨਾਵਾਂ ਦੇ ਸਬੰਧ ਵਿਚ ਗੁਰਦੁਆਰਾ ਸਾਹਿਬਾਨ ਦੀ ਸਰੁੱਖਿਆ ਦੇ ਪੁਖਤਾ ਪ੍ਰਬੰਧ ਕਰਨ ਲਈ ਗ੍ਰੰਥੀ ਸਿੰਘਾਂ ਅਤੇ ਪਤਵੰਤੇ ਪ੍ਰਬੰਧਕ ਵਿਅਕਤੀਆਂ ਨੂੰ ਸੁਚੇਤ ਹੋਣਾ ਚਾਹੀਦਾ ਹੈ। ਬੁੱਢਾ ਦਲ ਦੀ ਛਾਉਣੀ ਗੁਰਦੁਆਰਾ ਬਾਬਾ ਫੂਲਾ ਸਿੰਘ ਸ਼ਹੀਦ ਤੋਂ ਸਕੱਤਰ ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਬਿਆਨ ਵਿਚ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਇਸ ਸਬੰਧੀ ਪਿੰਡ ਦੀਆਂ ਪੰਚਾਇਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਆਪਣੇ ਗੁਰਦੁਆਰਾ ਸਾਹਿਬ ਵਿਚ ਅਨਾਉਂਸਮੈਂਟ ਕਰਵਾ ਕੇ ਪਿੰਡ ਦੇ ਵਿਅਕਤੀਆਂ ਦੁਆਰਾ ਗੁਰਦੁਆਰਾ ਸਾਹਿਬਾਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।
Total Responses : 260