ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜੋਲੀ ਕਲਾਂ ਲਈ ਪ੍ਰਿੰਸੀਪਲ ਤੇ ਸਟਾਫ਼ ਨੂੰ ਨਗਦ ਰਾਸ਼ੀ ਸੌਂਪਦੇ ਹੋਏ ਕਲੱਬ ਪ੍ਰਧਾਨ ਜਗਜੀਤ ਸਿੰਘ ਪੰਜੋਲੀ, ਨੰਬਰਦਾਰ ਸੁਖਦੇਵ ਸਿੰਘ ਤੇ ਹੋਰ ਪੱਤਵੰਤੇ।
ਫ਼ਤਹਿਗੜ੍ਹ ਸਾਹਿਬ, 14 ਮਈ 2019: ਸ਼ਹੀਦ ਕਰਤਾਰ ਸਿੰਘ ਸਰਾਭਾ ਵੈੱਲਫੇਅਰ ਐਂਡ ਸਪੋਰਟਸ ਕਲੱਬ ਪੰਜੋਲੀ ਕਲਾਂ (ਰਜਿ:) ਸਬੰਧਤ ਨਹਿਰੂ ਯੁਵਾ ਕੇਂਦਰ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਜਗਜੀਤ ਸਿੰਘ ਪੰਜੋਲੀ ਤੇ ਗੁਰਦੁਆਰਾ ਸ੍ਰੀ ਖਾਲਸਾ ਦਰਬਾਰ ਪੰਜੋਲੀ ਕਲਾਂ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੰਬਰਦਾਰ ਸੁਖਦੇਵ ਸਿੰਘ ਜੀ ਦੀ ਅਗਵਾਈ ਵਿੱਚ ਨਗਰ ਦੇ ਪਤਵੰਤੇ ਸੱਜਣਾਂ ਤੇ ਨੌਜਵਾਨਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਕਲੱਬ ਦੇ ਸਰਪ੍ਰਸਤ ਜਥੇਦਾਰ ਕਰਨੈਲ ਸਿੰਘ ਪੰਜੋਲੀ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜੋਲੀ ਕਲਾਂ ਵਿੱਚ ਮੁੱਢਲੀਆਂ ਲੋੜਾਂ ਦੇ ਮੱਦੇਨਜ਼ਰ ਨਵੇਂ ਤਿਆਰ ਕੀਤੇ ਜਾ ਰਹੇ ਸਮਾਰਟ ਕਲਾਸ ਰੂਮ ਲਈ 20 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਪ੍ਰਿੰਸੀਪਲ ਬਲਜੀਤ ਸਿੰਘ, ਡਾ ਕੁਲਦੀਪ ਦੀਪ, ਲੈਕ. ਮੈਡਮ ਬਲਿਵੰਦਰ ਕੌਰ ਤੇ ਮੈਡਮ ਹਰਜੀਤ ਕੌਰ ਆਦਿ ਦੀ ਹਾਜ਼ਰੀ ‘ਚ ਸਕੂਲ ਨੂੰ ਭੇਟ ਕੀਤੀ ਗਈ। ਇਸ ਮੌਕੇ ਪੰਜੋਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੰਬਰਦਾਰ ਸੁਖਦੇਵ ਸਿੰਘ ਨੇ ਸਮੁੱਚੇ ਸਟਾਫ਼ ਨੂੰ ਪਹਿਲਾਂ ਦੀ ਤਰ੍ਹਾਂ ਗੁਰਦੁਆਰਾ ਕਮੇਟੀ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਵੱਲੋਂ ਦੋਵੇਂ ਸਕੂਲਾਂ ਦੇ ਭਲੇ ਲਈ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਕਲੱਬ ਪ੍ਰਧਾਨ ਜਗਜੀਤ ਸਿੰਘ ਪੰਜੋਲੀ ਨੇ ਕਿਹਾ ਕਿ ਸਾਨੂੰ ਸਮਾਜ ਅੰਦਰ ਸਿੱਖਿਆ, ਸਿਹਤ ਸਹੂਲਤਾਂ ਤੇ ਵਾਤਾਵਰਣ ਦੀ ਸੰਭਾਲ ਲਈ ਨੈਤਿਕ ਤੌਰ 'ਤੇ ਜ਼ਿੰਮੇਵਾਰੀ ਚੁੱਕਣੀ ਚਾਹੀਦੀ ਹੈ ਕਿਉਂਕਿ ਇਹ ਉਸਾਰੂ ਸਮਾਜ ਦੀਆਂ ਮੂਲ ਲੋੜਾਂ ਹਨ। ਉਨ੍ਹਾਂ ਕਿਹਾ ਕਿ ਸਮਾਜ ਦੇ ਭਲੇ ਲਈ ਕਾਰਜ ਕਰਨ ਨੂੰ ਹੀ ਰੁਤਬਾ,ਅਹੁਦਾ,ਪਦਵੀ ਜਾਂ ਅਸਲ ਜ਼ਿੰਮੇਵਾਰੀ ਕਿਹਾ ਜਾਂਦਾ ਹੈ ਸਗੋਂ ਕਿਸੇ ਪਦਵੀ ਉੱਤੇ ਬੈਠਕੇ ਆਪਣੀ ਜ਼ਿੰਮੇਵਾਰੀ ਪ੍ਰਤੀ ਲਾਪ੍ਰਵਾਹ ਹੋਣਾ ਜਾਂ ਉਸ ਨੂੰ ਇਮਾਨਦਾਰੀ ਨਾਲ ਨਾ ਨਿਭਾਉਣਾ,ਇਹ ਆਲਸਪੁਣੇ ਦੀ ਇੱਕ ਨਿਸ਼ਾਨੀ ਹੈ ਜੋ ਤੁਹਾਨੂੰ ਲੋਕਾਂ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਤੋਂ ਲਾਂਭੇ ਹੋਣ ਜਾਂ ਭੱਜਣ ਦਾ ਪ੍ਰਤੱਖ ਸਬੂਤ ਦਿੰਦੀ ਹੈ। ਉਹਨਾਂ ਕਿਹਾ ਕਿ ਜਦੋਂ ਕੋਈ ਮੁਖ ਨੁਮਾਇੰਦਿਆਂ ਦਾ ਆਪਣੇ ਇਲਾਕੇ ਜਾਂ ਨਗਰ ਦੇ ਭਲੇ ਲਈ ਕਾਰਜ ਕਰਨ ਦੀ ਬਜਾਏ ਸਥਾਪਿਤ ਰਾਜਨੀਤਿਕ ਧਿਰਾਂ ਦੇ ਪਿੱਠ ਲੱਗ ਬਣਨਾ ਦੇਸ਼, ਕੌਮ ਤੇ ਪਿੰਡ ਲਈ ਮਾੜਾ ਸੰਕੇਤ ਹੁੰਦਾ ਹੈ।
ਇਸ ਮੌਕੇ ਪ੍ਰਿੰਸੀਪਲ ਬਲਜੀਤ ਸਿੰਘ ਨੇ ਆਏ ਨਗਰ ਦੇ ਪੱਤਵੰਤਿਆਂ, ਕਲੱਬ ਅਹੁਦੇਦਾਰਾਂ ਤੇ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਨੰਬਰਦਾਰ ਜਤਿੰਦਰ ਸਿੰਘ ਲਾਡੀ, ਪੰਚ ਗੁਰਮੀਤ ਸਿੰਘ, ਗਿਆਨ ਸਿੰਘ ਧਾਲੀਵਾਲ, ਸੁਰਜੀਤ ਸਿੰਘ, ਕਲੱਬ ਚੇਅਰਮਨ ਨਰਿੰਦਰਪਾਲ ਸਿੰਘ ਜੱਸੀ, ਖਜ਼ਾਨਚੀ ਹਰਪ੍ਰੀਤ ਸਿੰਘ, ਜੋਧ ਸਿੰਘ, ਗੁਰਪ੍ਰੀਤ ਸਿੰਘ ਗਿੱਲ, ਸ੍ਰੀ ਐਸ਼ ਬਹਾਦਰ, ਹਾਕਮ ਸਿੰਘ, ਗੁਰਪ੍ਰੀਤ ਸਿੰਘ ਮੰਗਾ, ਨੰਬਰਦਾਰ ਕਰਮ ਸਿੰਘ ਫੌਜੀ, ਵਰਿੰਦਰ ਸਿੰਘ ਧਾਲੀਵਾਲ, ਅਮਨਪ੍ਰੀਤ ਸਿੰਘ ਅਮਨਾ, ਮਨਜੀਤ ਸਿੰਘ ਗੋਲੂ, ਜਗਦੇਵ ਸਿੰਘ ਜੱਗਾ, ਜਗਦੀਪ ਸਿੰਘ ਬਾਠ, ਆਦਿ ਹਾਜ਼ਰ ਸਨ।