← ਪਿਛੇ ਪਰਤੋ
ਲੁਧਿਆਣਾ, 14 ਮਈ 2019 – ਕਾਂਗਰਸ ਉਮੀਦਵਾਰ ਐੱਮਪੀ ਰਵਨੀਤ ਸਿੰਘ ਬਿੱਟੂ ਨੇ ਅੱਜ ਇੱਥੇ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਦੱਸਿਆ ਕਿ ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ 15 ਮਈ ਨੂੰ ਦੁਪਹਿਰ 1 ਵਜੇ ਉਹਨਾਂ ਦੇ ਹੱਕ ਵਿੱਚ ਦੁਸਹਿਰਾ ਗਰਾਊਂਡ, ਮੁੱਲਾਂਪੁਰ ਵਿਖੇ ਹੋਣ ਵਾਲੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਰੈਲੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਅਤੇ ਇਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸ. ਬਿੱਟੂ ਨੇ ਕਿਹਾ ਕਿ ਰੈਲੀ ਨੂੰ ਪਾਰਟੀ ਦੇ ਸੀਨੀਅਰ ਕੌਮੀ ਆਗੂਆਂ ਸਮੇਤ ਸੂਬਾ ਪੱਧਰ ਦੇ ਆਗੂ ਵੀ ਸੰਬੋਧਨ ਕਰਨਗੇ। ਸ. ਬਿੱਟੂ ਨੇ ਦਾਅਵਾ ਕੀਤਾ ਕਿ ਰਾਹੁਲ ਗਾਂਧੀ ਦਾ ਇਹ ਦੌਰਾ ਦੇਸ਼ ਵਿੱਚ ਪਾਰਟੀ ਦੀ ਵੱਡੀ ਜਿੱਤ ਦਰਜ ਕਰਵਾਉਣ ਲਈ ਪਹਿਲਾਂ ਹੀ ਪੂਰੇ ਜੋਸ਼ ਅਤੇ ਮਿਹਨਤ ਨਾਲ ਕੰਮ ਕਰ ਰਹੇ ਪਾਰਟੀ ਵਰਕਰਾਂ ਵਿੱਚ ਹੋਰ ਜੋਸ਼ ਭਰੇਗਾ, ਕਿਉਂਕਿ ਮੋਦੀ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਦੇਸ਼ ਅੰਦਰ ਜ਼ੋਰਦਾਰ ਮੋਦੀ ਵਿਰੋਧੀ ਲਹਿਰ ਚੱਲ ਰਹੀ ਹੈ। ਸ. ਬਿੱਟੂ ਨੇ ਜ਼ੋਰ ਦੇ ਕੇ ਕਿਹਾ ਕਿ ਲੋਕ ਮੋਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਅਤੇ ਯੂਪੀਏ ਸਰਕਾਰ ਦਾ ਗਠਨ ਯਕੀਨੀ ਬਣਾਉਣ ਲਈ ਉਤਾਵਲੇ ਹਨ।
Total Responses : 260