ਮਾਨਸਾ, 15 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਲੋਕ ਸਭਾ ਹਲਕਾ ਬਠਿੰਡਾ ਤੋਂ ਪਾਰਟੀ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਦੇ ਹੱਕ 'ਚ ਮਾਨਸਾ ਜ਼ਿਲ੍ਹੇ ਅੰਦਰ ਰੋਡ ਸ਼ੋਅ ਕੱਢਿਆ ਗਿਆ।
ਕੇਜਰੀਵਾਲ ਦਾ ਇਹ ਰੋਡ ਸ਼ੋਅ ਪਿੰਡ ਭਾਦੜਾ ਤੋਂ ਸ਼ੁਰੂ ਹੋਇਆ ਅਤੇ ਕੁਝ ਕੁ ਮਿੰਟ ਬੁਢਲਾਡਾ ਸ਼ਹਿਰ ਵਿਖੇ ਚੋਣ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਇਹ ਅਗਲੇ ਪੜਾਅ ਲਈ ਰਵਾਨਾ ਹੋ ਗਿਆ।
ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਕੋਰ ਕਮੇਟੀ ਚੇਅਰਮੈਨ ਅਤੇ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਅਤੇ ਦਿੱਲੀ ਸਰਕਾਰ ਦੇ ਕੁਝ ਮੰਤਰੀਆਂ ਸਮੇਤ ਹਲਕੇ ਦੇ ਅਨੇਕਾਂ ਆਗੂ ਮੌਜੂਦ ਸਨ।