← ਪਿਛੇ ਪਰਤੋ
ਡੇਰਾਬਸੀ, 15 ਮਈ 2019 - ਡੇਰਾਬਸੀ 'ਚ ਬੀਤੀ ਰਾਤ ਨੂੰ ਇੱਕ ਕਾਂਗਰਸੀ ਆਗੂ 'ਤੇ ਹਮਲਾ ਕਰਨ ਦੀ ਘਟਨਾ ਸਾਹਮਣੇ ਆਈ ਸੀ। ਜਿਸ 'ਚ ਕਾਂਗਰਸੀ ਕਾਂਗਰਸੀ ਆਗੂ 'ਤੇ ਕੁੱਝ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ ਸਨ। ਜਿਸ 'ਚ ਕਾਂਗਰਸੀ ਆਗੂ ਲੱਖੀ ਚੌਧਰੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਸੀ। ਜਿਸ ਤੋਂ ਬਾਅਦ ਇਸ ਮਾਮਲੇ 'ਚ ਡੇਰਾਬੱਸੀ ਪੁਲਿਸ ਨੇ 5 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਇਸ ਵਾਰਦਾਤ 'ਚ ਸ਼ਾਮਿਲ ਦੋ ਨੌਜਵਾਨਾਂ ਨੇ ਇੱਕ ਵੀਡੀਓ ਵਾਇਰਲ ਕਰਦੇ ਹਮਲਾ ਕਰਨ ਦੀ ਜ਼ਿੰਮੇਵਾਰੀ ਆਪਣੇ ਉੱਪਰ ਲਈ ਹੈ। ਨੌਜਵਾਨਾਂ ਨੇ ਕਿਹਾ ਕਿ ਲੱਖੀ ਚੌਧਰੀ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਜਿਸ ਤੋਂ ਬਾੳਧ ਉਹਨਾਂ ਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ। ਇਸ ਹਮਲੇ 'ਚ ਕਾਂਗਰਸੀ ਆਗੂ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।
Total Responses : 189