← ਪਿਛੇ ਪਰਤੋ
ਬਰਨਾਲਾ, 15 ਮਈ 2019 - ਲੱਖਾ ਸਿਧਾਣਾ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੇ ਹੱਕ 'ਚ ਰੋਡ ਸ਼ੋਅ ਕੀਤਾ। ਇਸ ਮੌਕੇ ਗੈਂਗਸਟਰ ਤੋਂ ਸਮਾਜ ਸੇਵੀ ਬਣੇ ਲੱਖਾ ਸਿਧਾਣਾ ਨੇ ਕਿਹਾ ਕਿ ਕਿਸੇ ਵੀ ਪਾਰਟੀ ਵੱਲੋਂ ਪੰਜਾਬ ਦੇ ਅਸਲ ਮੁੱਦੇ ਜਿਵੇਂ ਕਿ ਪੰਜਾਬ ਦੇ ਪਾਣੀ ਤੇ ਭਾਸ਼ਾ ਆਦਿ ਨੂੰ ਆਪਣਾ ਚੋਣ ਮੁੱਦਾ ਨਹੀਂ ਬਣਾਇਆ। ਇਸ ਤੋਂ ਪਹਿਲਾਂ ਲੱਖਾ ਸਿਧਾਣਾ ਨੇ ਖਡੂਰ ਸਾਹਿਬ ਤੋਂ ਪਰਮਜੀਤ ਕੌਰ ਖਾਲੜਾ ਤੇ ਫ਼ਤਹਿਗੜ੍ਹ ਸਾਹਿਬ ਤੋਂ ਮਨਵਿੰਦਰ ਸਿੰਘ ਗਿਆਸਪੁਰਾ ਲਈ ਵੀ ਚੋਣ ਪ੍ਰਚਾਰ ਕੀਤਾ ਸੀ। ਉਹਨਾਂ ਕਿਹਾ ਕਿ ਉਹ ਉਹਨਾਂ ਹੀ ਉਮੀਦਵਾਰਾਂ ਦਾ ਹੀ ਪ੍ਰਚਾਰ ਕਰ ਰਹੇ ਹਨ ਜੋ ਪੰਜਾਬ ਦੇ ਹੱਕਾਂ ਦੀ ਲੜਾਈ ਲੜ ਰਹੇ ਹਨ।
Total Responses : 928