ਲੁਧਿਆਣਾ, 15 ਮਈ 2019 - ਲੁਧਿਆਣਾ 'ਚ ਅੱਜ ਇੱਕ ਚੱਲਦੀ ਕਾਰ 'ਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਇਲਾਕੇ 'ਚ ਹਫ਼ੜਾ ਦਫ਼ੜੀ ਦਾ ਮਾਹੌਲ ਪੈਦਾ ਹੋ ਗਿਆ ਅਤੇ ਵੇਖਦਿਆਂ ਹੀ ਵੇਖਦਿਆਂ ਅੱਗ ਨੇ ਕਾਰ ਨੂੰ ਪੂਰੀ ਤਰ੍ਹਾਂ ਆਪਣੀ ਲਪੇਟ 'ਚ ਲੈ ਕੇ ਸਵਾਹ ਕਰ ਦਿੱਤਾ। ਪਰ ਖਸ਼ਕਿਸਮਤੀ ਇਹ ਰਹੀ ਕਿ ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਗੱਡੀ 'ਚ ਅੱਗ ਲੱਗਣ ਤੋਂ ਬਾਅਦ ਡਰਾਈਵਰ ਨੇ ਭੱਜ ਕੇ ਆਪਣੀ ਜਾਨ ਬਚਾਈ। ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਅੱਗ ਬੁਝਾਊ ਅਮਲੇ ਦੀਆਂ ਗੱਡੀਆਂ ਨੇ ਅੱਗ ਤੇ ਕਾਬੂ ਤਾਂ ਪਾ ਲਿਆ ਪਰ ਉਦੋਂ ਤੱਕ ਕਾਰ ਪੂਰੀ ਤਰ੍ਹਾਂ ਸੜਕੇ ਸਵਾਹ ਹੋ ਚੁੱਕੀ ਸੀ।
ਮੌਕੇ ਤੇ ਪਹੁੰਚੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਅੱਜ ਲੁਧਿਆਣਾ ਦੇ ਡੀ ਜ਼ੋਨ ਨੇੜੇ ਇਕ ਚੱਲਦੀ ਕਾਰ 'ਚ ਅਚਾਨਕ ਅੱਗ ਲੱਗ ਗਈ ਜਿਸ ਤੋਂ ਬਾਅਦ ਡਰਾਈਵਰ ਨੇ ਗੱਡੀ ਚੋਂ ਉਤਰ ਕੇ ਆਪਣੀ ਜਾਨ ਬਚਾ ਲਈ, ਪਰ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਉਨ੍ਹਾਂ ਦੱਸਿਆ ਕਿ ਕਾਰ ਸਵਾਰ ਲੁਧਿਆਣਾ ਦਾ ਹੀ ਰਹਿਣ ਵਾਲਾ ਹੈ ਅਤੇ ਕਾਰ ਨੂੰ ਅੱਗ ਗੱਡੀ ਦੀਆਂ ਤਾਰਾਂ 'ਚ ਸਪਾਰਕ ਹੋਣ ਕਾਰਨ ਲੱਗੀ ਸੀ। ਕਾਰ ਨੂੰ ਅੱਗ ਲੱਗਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਲਗਾਤਾਰ ਵਾਇਰਲ ਹੋ ਰਿਹਾ ਹੈ।