← ਪਿਛੇ ਪਰਤੋ
ਚੰਡੀਗੜ੍ਹ, 15 ਮਈ 2019 - ਅੱਜ ਰਾਹੁਲ ਗਾਂਧੀ ਨੇ ਫਰੀਦਕੋਟ ਦੇ ਉਮੀਦਵਾਰ ਮੁਹੰਮਦ ਸਦੀਕ ਅਤੇ ਲੁਧਿਆਣਾ ਤੋਂ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ 'ਚ ਬਰਗਾੜੀ ਅਤੇ ਮੁੱਲਾਂਪੁਰ 'ਚ ਦੋ ਚੋਣ ਰੈਲੀਆਂ ਕੀਤੀਆਂ। ਇਸ ਦੌਰਾਨ ਉਹਨਾਂ ਨੇ ਮੋਦੀ ਸਰਕਾਰ 'ਤੇ ਜੰਮ ਕੇ ਨਿਸ਼ਾਨੇ ਲਾਏ। ਇਸ ਤੋਂ ਇਲਾਵਾ ਰਾਹੁਲ ਗਾਂਧੀ ਨੇ ਪੰਜਾਬ ਆ ਕੇ ਟਰੈਕਰ ਵੀ ਚਲਾਇਆ। ਤੁਹਾਨੂੰ ਦੱਸ ਦੇਈਏ ਕਿ ਰਾਹੁਲ ਗਾਂਧੀ ਨੇ ਆਪਣੀਆਂ ਚੋਣ ਰੈਲੀਆਂ ਤੋਂ ਪਹਿਲਾਂ ਟਰੈਕਟਰ ਦੀ ਸਵਾਰੀ ਦਾ ਆਨੰਦ ਮਾਣਿਆ ਅਤੇ ਇਸ ਦੌਰਾਨ ਉਹਨਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਦੀ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਅਤੇ ਲੁਧਿਆਣਾ ਤੋਂ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਵੀ ਬੈਠ ਕੇ ਗੇੜਾ ਲਾਇਆ।
Total Responses : 936