← ਪਿਛੇ ਪਰਤੋ
ਨਵੀਂ ਦਿੱਲੀ, 17 ਮਈ 2019 - ਲੋਕ ਸਭਾ ਚੋਣਾਂ 2019 ਦੇ ਅੰਤਿਮ ਪੜਾਅ ਦੀਆਂ ਚੋਣਾਂ ਦੇ ਲਈ ਅੱਜ ਚੋਣ ਪ੍ਰਚਾਰ ਖ਼ਤਮ ਹੋ ਚੁੱਕਾ ਹੈ। ਹੁਣ ਕੋਈ ਵੀ ਪਾਰਟੀ ਵੋਟਾਂ ਤੋਂ ਇੱਕ ਦਿਨ ਪਹਿਲਾਂ ਦੇ ਸਮੇਂ ਦੌਰਾਨ ਚੋਣ ਪ੍ਰਚਾਰ ਨਹੀਂ ਕਰ ਸਕੇਗੀ। ਜੇ ਕੋਈ ਵੀ ਪਾਰਟੀ ਚੋਣ ਜਾਬਤੇ ਦੀ ਉਲੰਘਣਾਂ ਕਰਦੀ ਹੈ ਤਾਂ ਚੋਣ ਕਮਿਸ਼ਨ ਵੱਲੋਂ ਉਸ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਹੁਣ 19 ਮਈ ਨੂੰ ਸੱਤਵੇਂ ਅਤੇ ਆਖ਼ਰੀ ਪੜਾਅ ਲਈ ਵੋਟਿੰਗ ਕੀਤੀ ਜਾਵੇਗੀ। ਜਿਸ ਤੋਂ ਬਾਅਦ ਮਈ ਨੂੰ 23 ਮਈ ਨੂੰ ਇਸ ਵੋਟਿੰਗ ਦੇ ਨਤੀਜੇ ਐਲਾਨੇ ਜਾਣਗੇ।
Total Responses : 939