ਗੁਰਦਾਸਪੁਰ, 19 ਮਈ 2019 - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਦੀ ਚੋਣ ਮੁਹਿੰਮ ਜੋ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਆਈਟੀ ਸੈਲ ਦੇ ਜਿਲ੍ਹਾ ਪ੍ਰਧਾਨ ਅੰਮ੍ਰਿਤ ਸਿੰਘ ਲੂਥਰਾ ਵੱਡੀ ਗਿਣਤੀ ਵਿੱਚ ਵਰਕਰਾਂ ਸਮੇਤ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ।
ਅੱਜ ਅੰਮ੍ਰਿਤ ਸਿੰਘ ਨੇ ਵੱਡੀ ਗਿਣਤੀ ਵਿੱਚ ਵਰਕਰਾਂ ਸਮੇਤ ਕੈਪਟਨ ਸੰਦੀਪ ਸੰਧੂ ਨਾਲ ਮੁਲਾਕਾਤ ਕਰਕੇ ਕਾਂਗਰਸ ਪਾਰਟੀ ਦਾ ਪੱਲਾ ਫੜਿਆ। ਇਸ ਮੌਕੇ ਸ਼ਾਮਲ ਹੋਣ ਵਾਲਿਆਂ ਵਿੱਚ ਮੁੱਖ ਤੌਰ ਤੇ ਹਰਮੇਸ਼ ਮਸੀਹ, ਪਰਵੇਸ਼ ਮਸੀਹ, ਸੂਬੇਦਾਰ ਮਦਨ ਮਸੀਹ, ਰਾਜ ਕੁਮਾਰ ਆਦਿ ਪ੍ਰਮੁੱਖ ਹਨ।
ਇਸ ਮੌਕੇ ਬੋਲਦਿਆਂ ਅੰਮ੍ਰਿਤ ਸਿੰਘ ਨੇ ਕਿਹਾ ਕਿ ਅਸੀਂ ਸਭ ਕਾਂਗਰਸ ਪਾਰਟੀ ਦੀ ਨੀਤੀਆਂ ਅਤੇ ਮੈਨੀਫੈਸਟੋ ਤੋਂ ਪ੍ਰਭਾਵਿਤ ਹੋ ਕੇ ਕਾਗਰਸ ਪਾਰਟੀ ਨਾਲ ਜੁੜੇ ਹਾਂ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਦਾ ਹੀ ਧਰਮ ਨਿਰਪੱਖਤਾ ਵਾਲੀ ਰਾਜਨੀਤੀ ਕੀਤੀ ਹੈ ਜਦੋਂ ਕਿ ਭਾਜਪਾ ਨੇ ਹਮੇਸ਼ਾਂ ਘੱਟ ਗਿਣਤੀਆਂ ਦਾ ਘਾਣ ਕੀਤਾ ਹੈ ਅਤੇ ਦੇਸ਼ ਨੂੰ ਵੰਡਣ ਵਾਲੀ ਰਾਜਨੀਤੀ ਕੀਤੀ ਹੈ। ਆਮ ਆਦਮੀ ਪਾਰਟੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਆਪ ਪਾਰਟੀ ਆਪਣੀ ਵਿਚਾਰਧਾਰਾ ਤੋਂ ਬਹੁਤ ਬੁਰੀ ਤਰ੍ਹਾਂ ਭਟਕ ਚੁੱਕੀ ਹੈ।
ਕਾਂਗਰਸ ਨੂੰ ਗਰੀਬਾਂ ਦੀ ਹਮਦਰਦ ਪਾਰਟੀ ਦਸਦੇ ਹੋਏ ਉਨਾਂ ਕਿਹਾ ਕਿ ਸੁਨੀਲ ਜਾਖੜ ਵਰਗੇ ਸਾਫ਼ ਸੁਥਰੀ ਛਵੀ ਦੇ ਉਮੀਦਵਾਰ ਨੂੰ ਜਿਤਾਉਣਾ ਜ਼ਰੂਰੀ ਹੈ। ਇਨ੍ਹਾਂ ਵੱਲੋਂ ਸੁਨੀਲ ਜਾਖੜ ਦੀ ਚੋਣ ਮੁਹਿੰਮ ਅੱਗੇ ਤੋਰਦੇ ਹੋਏ ਆਪੋ ਆਪਣੇ ਇਲਾਕਿਆਂ ਵਿੱਚੋਂ ਇੱਕ ਇੱਕ ਵੋਟ ਕਾਂਗਰਸ ਨੂੰ ਭੁਗਤਾਉਣ ਦਾ ਵਾਅਦਾ ਕੀਤਾ ਗਿਆ।