← ਪਿਛੇ ਪਰਤੋ
ਚੰਡੀਗੜ੍ਹ, 18 ਮਈ - ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਯੂਥ ਵਿੰਗ ਦੇ ਇੰਚਾਰਜ ਅਤੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਵਾਧਾ ਕਰਦਿਆਂ ਇਸ ਵਿੱਚ 3 ਹੋਰ ਮਿਹਨਤੀ ਨੌਂਜਵਾਨ ਆਗੂਆਂ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਜਿਹਨਾਂ ਨੌਂਜਵਾਨ ਆਗੂਆਂ ਨੂੰ ਕੋਰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ ਉਹਨਾਂ ਵਿੱਚ ਸ. ਨੂਰਜੋਤ ਸਿੰਘ ਮੱਕੜ, ਸ. ਹਰਪ੍ਰੀਤ ਸਿੰਘ ਡੰਗ ਅਤੇ ਸ. ਜਸਪ੍ਰੀਤ ਸਿੰਘ ਮਨੋਚਾ ਦੇ ਨਾਮ ਸ਼ਾਮਲ ਹਨ।
Total Responses : 862