ਚੰਡੀਗੜ੍ਹ, 18 ਮਈ 2019 - ਸਮੂਹ ਚੰਡੀਗੜ੍ਹ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਤਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਤਕਰੀਬਨ 25 ਗੁਰੂ ਘਰਾਂ ਦੇ ਪ੍ਰਬੰਧਕਾਂ ਤੇ ਸਿੱਖ ਸੰਸਥਾਵਾਂ ਨੇ ਚੰਡੀਗੜ੍ਹ ਤੋਂ ਕਾਂਗਰਸ ਦੇ ਉਮੀਦਵਾਰ ਪਵਨ ਬਾਂਸਲ ਨੂੰ ਹਿਮਾਇਤ ਦੇਣ ਦਾ ਐਲਾਨ ਕੀਤਾ ਹੈ।
ਇਸ ਸਬੰਧ 'ਚ ਉਹਨਾਂ ਨੇ ਇੱਕ ਪੱਤਰ ਵੀ ਜਾਰੀ ਕੀਤਾ ਹੈ ਅਤੇ ਉਹਨਾਂ ਨੇ ਕਿਰਨ ਖੇਰ ਵੱਲੋਂ ਕੀਤੇ ਗਏ ਦਾਅਵੇ ਦਾ ਖੰਡਨ ਕੀਤਾ ਕਿ ਸਮੂਹ ਮੈਨੇਜਮੈਂਟ ਕਮੇਟੀ ਨੇ ਬੀਜੇਪੀ ਨੂੰ ਹਿਮਾਇਤ ਦੇਣ ਦਾ ਐਲਾਨ ਕੀਤਾ ਸੀ।
ਕਮੇਟੀ ਨੇ ਕਿਹਾ ਕਿ ਉਹਨਾਂ ਨੇ ਕਦੇ ਵੀ ਕਿਰਨ ਖੇਰ ਨੂੰ ਹਮਾਇਤ ਕਰਨ ਦਾ ਕੋਈ ਬਿਆਨ ਜਾਰੀ ਨਹੀਂ ਕੀਤਾ। ਕਮੇਟੀ ਵੱਲੋਂ ਕਿਰਨ ਖੇਰ ਖਿਲਾਫ਼ 'ਕੋਡ ਆਫ ਕੰਡਕਟ' ਦੀ ਉਲੰਘਣਾਂ ਕਰਨ 'ਤੇ ਉਨ੍ਹਾਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਗਈ।