← ਪਿਛੇ ਪਰਤੋ
ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਆਬਕਾਰੀ ਤੇ ਕਰ ਇੰਸਪੈਕਟਰ ਮੁਅੱਤਲ ਚੰਡੀਗੜ੍ਹ 18 ਮਈ : ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਅੱਜ ਇਕ ਕਾਰਵਾਈ ਕਰਦਿਆਂ ਆਬਕਾਰੀ ਤੇ ਕਰ ਵਿਭਾਗ ਪੰਜਾਬ ਵੱਲੋਂ ਬਠਿੰਡਾ ਸਥਿਤ ਦਫ਼ਤਰ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਵਿਖੇ ਤਾਇਨਾਤ ਗੁਰਸੇਵਕ ਸਿੰਘ, ਆਬਕਾਰੀ ਤੇ ਕਰ ਇੰਸਪੈਕਟਰ ਨੂੰ ਤੁਰੰਤ ਸਰਕਾਰੀ ਸੇਵਾ ਤੋਂ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਗੁਰਸੇਵਕ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਇਕ ਚੋਣ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਸਬੰਧੀ ਅਖ਼ਬਾਰਾਂ ਵਿੱਚ ਖ਼ਬਰਾਂ ਲੱਗੀਆਂ ਸਨ ਅਤੇ ਸੁਖਬੀਰ ਬਾਦਲ ਨਾਲ ਗੁਰਸੇਵਕ ਸਿੰਘ ਦੀ ਫ਼ੋਟੋ ਵੀ ਪ੍ਰਕਾਸ਼ਿਤ ਹੋਈ ਸੀ। ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਇਹ ਕਾਰਵਾਈ ਕੀਤੀ ਗਈ ਹੈ।
Total Responses : 935