← ਪਿਛੇ ਪਰਤੋ
ਫਰੀਦਕੋਟ 19 ਮਈ 2019 (ਪਰਵਿੰਦਰ ਸਿੰਘ ਕੰਧਾਰੀ) - ਫਰੀਦਕੋਟ ਦੇ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਨਰਿੰਦਰ ਸਿੰਘ ਦੀ ਅੱਜ ਸ਼ੱਕੀ ਹਲਾਤਾਂ ਵਿਚ ਸੀਆਈਏ ਸਟਾਫ ਦੇ ਅੰਦਰ ਹੀ ਗੋਲੀ ਲੱਗਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਰਿੰਦਰ ਸਿੰਘ ਨੇ ਆਪਣੇ ਆਪ ਨੂੰ ਖੁਦ ਗੋਲੀਮਾਰ ਕੇ ਆਤਮ ਹੱਤਿਆ ਕੀਤੀ ਹੈ। ਜਦੋਂ ਕਿ ਪੁਲਿਸ ਵਲੋਂ ਇਸ ਸਬੰਧੀ ਕੋਈ ਵੀ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ ਗਈ। ਜਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਮੌਕੇ ਤੇ ਮੌਜੂਦ ਸਨ ਅਤੇ ਉਹਨਾਂ ਕਿਹਾ ਕਿ ਅਧਿਕਾਰੀਆਂ ਵਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
Total Responses : 189