← ਪਿਛੇ ਪਰਤੋ
ਅੰਮ੍ਰਿਤਸਰ, 21 ਮਈ 2019 - ਅੰਮ੍ਰਿਤਸਰ ਦੇ ਏਅਰਪੋਰਟ 'ਤੇ ਅੱਜ ਦੁਬਈ ਤੋਂ ਆ ਰਹੇ ਦੋ ਸਕੇ ਭਰਾਵਾਂ ਕੋਲੋਂ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਤਲਾਸ਼ੀ ਦੌਰਾਨ 349 ਗ੍ਰਾਮ ਸੋਨਾ ਬਰਾਮਦ ਕੀਤਾ। ਇਸ ਸੋਨੇ ਦੀ ਕੀਮਤ ਅੰਤਰ-ਰਾਸ਼ਟਰੀ ਬਜ਼ਾਰ 'ਚ ਕਰੀਬ 11 ਲੱਖ ਦੱਸੀ ਜਾ ਰਹੀ ਹੈ। ਦੋਵਾਂ ਭਰਾਵਾਂ ਦੀ ਪਹਿਚਾਣ ਪਰਮਿੰਦਰ ਸਿੰਘ, ਜਤਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਆਬਾਦੀ ਕਟੜਾ ਧਰਮ ਸਿੰਘ ਅੰਮ੍ਰਿਤਸਰ ਵਜੋਂ ਹੋਈ ਹੈ। ਅਧਿਕਾਰੀਆਂ ਵੱਲੋਂ ਦੋਵਾਂ ਭਰਾਵਾਂ ਨੂੰ ਹਿਰਾਸਤ 'ਚ ਲੈ ਕੇ ਪੁੱਛ-ਗਿੱਛ ਕੀਤੀ ਜਾ ਰਹੀ ਹੈ।
Total Responses : 971