← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 24 ਮਈ 2019: ਪਿਛਲੇ ਦਿਨੀਂ ਸੀ.ਆਈ.ਸਟਾਫ ਵੱਲੋਂ ਹਿਰਾਸਤ ਵਿੱਚ ਲਏ ਗਏ 22 ਸਾਲਾਂ ਨੌਜਵਾਨ ਜਸਪਾਲ ਸਿੰਘ ਦੀ ਪੁਲਿਸ ਹਿਰਾਸਤ ਵਿੱਚ ਮੌਤ ਦੀ ਪੁਸ਼ਟੀ ਪੁਲਿਸ ਵੱਲੋਂ ਕਰਨ ਤੋ ਬਾਅਦ ਉਹਨਾਂ ਦੇ ਪਰਿਵਾਰ ਨੂੰ ਮੁੰਡੇ ਦੀ ਲਾਸ਼ ਨਾ ਮਿਲਣ ਕਾਰਨ ਵੱਖ ਵੱਖ ਜੱਥੇਬੰਦੀਆਂ ਵੱਲੋਂ ਐਸ .ਐਸ.ਪੀ ਦਫਤਰ ਦੇ ਬਾਹਰ ਧਰਨਾ ਲਗਾਇਆ ਹੋਇਆ। ਇਸੇ ਦੇ ਮੱਦੇਨਜ਼ਰ ਇੰਟਰਨੈਸ਼ਨਲ ਹਿਊਮਨ ਰਾਇਟਸ ਦੇ ਪੰਜਾਬ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਜਦੋਂ ਤੱਕ ਪਰਿਵਾਰ ਨੂੰ ਉਨ੍ਹਾਂ ਦੇ ਮੁੰਡੇ ਦੀ ਲਾਸ਼ ਨਹੀ ਮਿਲਦੀ ਤਦ ਤੱਕ ਇੰਟਰਨੈਸ਼ਨਲ ਹਿਊਮਨ ਰਾਇਟਸ ਦੀ ਟੀਮ ਹੋਰ ਜੱਥੇਬੰਦੀਆਂ ਦੇ ਨਾਲ ਸੰਘਰਸ਼ ਕਰਦੀ ਰਹੇਗੀ। ਉਨ੍ਹਾਂ ਨੇ ਹੋਰਾਂ ਲੋਕਾਂ ਨੂੰ ਆਪੀਲ ਕੀਤੀ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਵੱਡੀ ਗਿਣਤੀ ਵਿੱਚ ਫਰੀਦਕੋਟ ਦੇ ਐਸ.ਐਸ.ਪੀ ਦਫਤਰ ਦੇ ਬਾਹਰ ਪਹੁੰਚੋ।
Total Responses : 260