← ਪਿਛੇ ਪਰਤੋ
ਫਰੀਦਕੋਟ, 24 ਮਈ (ਪਰਵਿੰਦਰ ਸਿੰਘ ਕੰਧਾਰੀ) - ਪਿਛਲੇ ਦਿਨੀਂ ਸੀ.ਆਈ.ਸਟਾਫ ਵੱਲੋਂ ਹਿਰਾਸਤ ਵਿੱਚ ਲਏ ਗਏ 22 ਸਾਲਾਂ ਨੌਜਵਾਨ ਦੀ ਜਸਪਾਲ ਸਿੰਘ ਦੀ ਪੁਲਿਸ ਹਿਰਾਸਤ ਵਿੱਚ ਮੌਤ ਦੀ ਪੁਲਿਸ ਪੁਸ਼ਟੀ ਵੱਲੋਂ ਕਰਨ ਤੋਂ ਬਾਅਦ ਉਹਨਾਂ ਦੇ ਪਰਿਵਾਰ ਨੂੰ ਮੁੰਡੇ ਦੀ ਲਾਸ਼ ਨਾ ਮਿਲਣ ਕਾਰਨ ਵੱਖ ਵੱਖ ਜੱਥੇਬੰਦੀਆਂ ਵੱਲੋਂ ਪਿਛਲੇ ਦੋ ਦਿਨਾਂ ਤੋ ਐੱਸ.ਐੱਸ.ਪੀ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਹੈ। ਅੱਜ ਵੱਖ ਵੱਖ ਜੱਥੇਬੰਦੀਆਂ ਵੱਲੋਂ ਕੈਂਡਲ ਮਾਰਚ ਕੱਢਿਆ ਗਿਆ ਤੇ ਐੱਸ.ਐੱਸ.ਪੀ ਮੁਰਦਾਬਾਦ ਅਤੇ ਫਰੀਦਕੋਟ ਦੇ ਵਿਧਾਇਕ ਖਿਲਾਫ਼ ਨਾਅਰੇਬਾਜੀ ਕੀਤੀ ਗਈ। ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਨੌਜਵਾਨ ਦੀ ਲਾਸ਼ ਪਰਿਵਾਰ ਨੂੰ ਨਹੀ ਮਿਲਦੀ ਤਦ ਤੱਕ ਸੰਘਰਸ਼ ਜਾਰੀ ਰਹੇਗਾ। ਸੂਤਰਾਂ ਮੁਤਾਬਿਕ ਇਸ ਪੂਰੇ ਮਾਮਲੇ ਵਿੱਚ ਦੋ ਪੁਲਿਸ ਮੁਲਾਜ਼ਮਾਂ 'ਤੇ ਕਾਰਵਾਈ ਵੀ ਹੋਈ ਹੈ। ਪਰ ਜਸਪਾਲ ਸਿੰਘ ਦੀ ਲਾਸ਼ ਅਜੇ ਤੱਕ ਵੀ ਬਰਾਮਦ ਨਹੀਂ ਹੋਈ।
Total Responses : 928