ਨਵੀਂ ਦਿੱਲੀ, 25 ਮਈ 2019 - ਅੱਜ ਕਾਂਗਰਸ ਪਾਰਟੀ ਵੱਲੋਂ 2019 ਦੀਆਂ ਲੋਕ ਸਭਾ ਦੀਆਂ ਚੋਣਾਂ ਦੌਰਾਨ ਮਿਲੀ ਸ਼ਰਮਨਾਕ ਹਾਰ 'ਤੇ ਮੰਥਨ ਕਰਨ ਲਈ ਮੀਟਿੰਗ ਬਲਾਈ ਗਈ ਸੀ। ਜਿਸ 'ਚ ਪਾਰਟੀ ਵੱਲੋਂ ਹਾਰ 'ਤੇ ਮੰਥਨ ਕੀਤਾ ਗਿਆ। ਇਸ ਦੌਰਾਨ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਹਾਰ ਦੀ ਜ਼ਿੰਮੇਵਾਰੀ ਲੈਦਿਆਂ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਗੱਲ ਵੀ ਆਖੀ ਗਈ ਪਰ ਪਾਰਟੀ ਦੇ ਹੋਰ ਆਗੂਆਂ ਵੱਲੋਂ ਉਹਨਾਂ ਦਾ ਅਸਤੀਫਾ ਨਾ-ਮਨਜ਼ੂਰ ਕਰ ਦਿੱਤਾ ਗਿਆ ਅਤੇ ਉਹ ਅਜੇ ਵੀ ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਲੋਕ ਸਭਾ ਚੋਣਾਂ ਦੌਰਾਨ ਹੋਈ ਹਾਰ ਦੇ ਮੰਥਨ ਲਈ ਰੱਖੀ ਗਈ ਮੀਟਿੰਗ 'ਚ ਹਿੱਸਾ ਲਿਆ।
ਟਵੀਟ ਦੇ਼ਣ ਲਈ ਹੇਠ ਲਿਖੇ ਲਿੰਕ 'ਤੇ ਕਲਿੱਕ ਕਰੋ...
https://twitter.com/RT_MediaAdvPbCM/status/1132197698088517632
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿੱਚ ਪਾਰਟੀ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਸਾਫ ਕੀਤਾ ਹੈ ਕਿ CWC ਦੀ ਮੀਟਿੰਗ 'ਚ ਹਾਰ 'ਤੇ ਮੰਥਨ ਗਿਆ ਹੈ। ਅਤੇ ਕਿਹਾ ਕਿ ਰਾਹੁਲ ਗਾਂਧੀ ਹੀ ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ।