← ਪਿਛੇ ਪਰਤੋ
ਨਵੀਂ ਦਿੱਲੀ, 26 ਮਈ 2019 - 30 ਮਈ ਨੂੰ ਨਰੇਂਦਰ ਮੋਦੀ 2019 ਦੀਆਂ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਦਰਜ ਕਰਨ ਮਗਰੋਂ ਲਗਾਤਾਰ ਦੂਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲੈਣਗੇ। ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਬੀਜੇਪੀ ਦੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 303 ਸੀਟਾਂ ਪ੍ਰਾਪਤ ਕੀਤੀਆਂ ਹਨ। ਇਸ ਤੋਂ ਬਿਨਾਂ ਬੀਜੇਪੀ ਨੇ ਬਾਕੀ ਸਹਿਯੋਗੀ ਪਾਰਟੀਆਂ ਦੇ ਨਾਲ ਮਿਲ ਕੇ 542 'ਚੋਂ 355 ਸੀਟਾਂ ਪ੍ਰਾਪਤ ਕੀਤੀਆਂ ਹਨ। ਇਸ ਸ਼ਾਨਦਾਰ ਜਿੱਤ ਤੋਂ ਬਾਅਦ ਨਰੇਂਦਰ ਮੋਦੀ ਰਾਸ਼ਟਰਪਤੀ ਭਵਨ 'ਚ 30 ਮਈ ਨੂੰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ ਅਤੇ ਉਹਨਾਂ ਦੇ ਨਾਲ ਇਸੇ ਦਿਨ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ ਵੀ ਸਹੁੰ ਚੁੱਕਣਗੇ।
Total Responses : 930