← ਪਿਛੇ ਪਰਤੋ
ਉੱਤਰਾਖੰਡ, 26 ਮਈ 2019 - ਇਕ ਜੂਨ ਤੋਂ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ ਖੁੱਲ੍ਹਣ ਜਾ ਰਹੇ ਹਨ। ਤੁਾਹਨੂੰ ਦੱਸ ਦੇਈਏ ਕਿ ਇਹ ਅਸਥਾਨ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸਥਿਤ ਦਸਮੇਸ਼ ਪਿਤਾ ਸਾਹਿਬ 'ਸ੍ਰੀ ਗੁਰੂ ਗੋਬਿੰਦ ਸਿੰਘ ਜੀ' ਦੇ ਪੂਰਵਲੇ ਜਨਮ ਨਾਲ ਸਬੰਧਿਤ ਹੈ ਅਤੇ ਹਰ ਸਾਲ ਦੀ ਤਰ੍ਹਾਂ ਇਸ ਤਪ-ਅਸਥਾਨ ਗੁਰਦੁਆਰਾ "ਸ੍ਰੀ ਹੇਮਕੁੰਟ ਸਾਹਿਬ ਜੀ" ਦੀ ਸਲਾਨਾ ਯਾਤਰਾ ਦੀ ਸ਼ੁਰੂਆਤ ਇਸ ਜੂਨ ਮਹੀਨੇ ਤੋਂ ਸ਼ੁਰੂ ਹੋ ਰਹੀ ਹੈ। ਇਸ ਸਬੰਧੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਕਮੇਟੀ' ਦੇ ਸੇਵਾਦਾਰਾਂ ਅਤੇ ਭਾਰਤੀ ਸੈਨਾ ਦੇ ਜਵਾਨਾਂ ਵੱਲੋਂ ਯਾਤਰਾ ਦੇ ਮਾਰਗ ਤੋਂ ਜੰਮੀ ਹੋਈ ਬਰਫ਼ ਹਟਾਉਣ ਦਾ ਕੰਮ ਤੇਜ਼ੀ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਰੁਕਾਵਟ ਦੇ ਗੁਰੂਘਰ ਦੇ ਦਰਸ਼ਨ ਕਰ ਸਕਣ।
Total Responses : 936