ਸੰਗਰੂਰ : ਧੂਰੀ ਦੇ ਇਕ ਪ੍ਰਾਈਵੇਟ ਸਕੂਲ ਦੀ ਦਿਲ ਦਹਿਲਾਉਣ ਅਤੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਚਾਰ ਸਾਲ ਦੀ ਇਕ ਨੰਨ੍ਹੀ ਬੱਚੀ ਨਾਲ ਸਕੂਲ ਬੱਸ ਦੇ ਕੰਡਕਟਰ ਵੱਲੋਂ ਸਕੂਲ ਵਿਚ ਹੀ ਜਬਰ-ਜ਼ਨਾਹ ਕੀਤਾ ਗਿਆ। ਦਰਅਸਲ ਧੂਰੀ ਦੇ ਇਕ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੀ ਚਾਰ ਵਰ੍ਹਿਆਂ ਦੀ ਬੱਚੀ ਨੂੰ ਸਕੂਲ ਦਾ ਇੱਕ ਹੈਲਪਰ ਵਰਗਲਾ ਕੇ ਲੈ ਗਿਆ ਅਤੇ ਸਕੂਲ ਵਿਚ ਹੀ ਬੱਚੀ ਨਾਲ ਬਲਾਤਕਾਰ ਕਰ ਦਿੱਤਾ।
ਘਟਨਾ ਤੋਂ ਬਾਅਦ ਬੱਚੀ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਸ਼ਰਮਨਾਕ ਘਟਨਾ ਤੋਂ ਬਾਅਦ ਸ਼ਹਿਰ ਵਿਚ ਤਣਾਅ ਦਾ ਮਾਹੌਲ ਹੈ। ਜਿੱਥੇ ਲੋਕਾਂ ਨੇ ਸ਼ਹਿਰ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ, ਉੱਥੇ ਹੀ ਲੋਕਾਂ ਵੱਲੋਂ ਥਾਣੇ ਦਾ ਘਿਰਾਓ ਵੀ ਕੀਤਾ ਗਿਆ। ਲੋਕਾਂ ਵੱਲੋਂ ਜਬਰ-ਜ਼ਨਾਹ ਕਰਨ ਵਾਲੇ ਦਰਿੰਦੇ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਜਾ ਰਹੀ ਹੈ। ਫਿਲਹਾਲ ਸ਼ਹਿਰ ਵਿਚ ਤਣਾਅ ਹੈ ਅਤੇ ਪੁਲਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੰਗਰੂਰ ਦੇ ਐਸ ਐਸ ਪੀ ਸੰਦੀਪ ਗਰਗ ਨੇ ਦੱਸਿਆ ਕਿ ਦੋਸ਼ੀ ਕਮਲ ਨੂੰ ਧਾਰਾ 376 ਅਧੀਨ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਸਤੋਂ ਬਾਅਦ ਲੋਕਾਂ ਨੇ ਚੁੱਕ ਲਿਆ ਸੀ .
ਸਕੂਲ 'ਚ ਵਾਪਰੀ ਇਸ ਮੰਦਭਾਗੀ ਘਟਨਾ ਤੋਂ ਬਾਅਦ ਰੋਸ ਵੱਜੋਂ 27 ਮਈ ਜਾਣੀ ਕਿ ਕੱਲ੍ਹ ਨੂੰ ਧੂਰੀ ਸ਼ਹਿਰ ਦੇ ਸਾਰੇ ਸਕੂਲ ਬੰਦ ਰਹਿਣਗੇ।
ਵੀਡੀਓ ਦੇਖਣ ਲਈ ਹੇਠ ਲਿੰਕ ਤੇ ਕਲਿਕ ਕਰੋ :-
https://youtu.be/ziY7pUjOmvg